ਲਹਿਰਾਗਾਗਾ, 31 ਅਗਸਤ : ਜਿਲਾ ਸੰਗਰੂਰ ਦੇ ਕਸਬਾ ਲਹਿਰਾਗਾਗਾ ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਹੋਏ ਭਾਰੀ ਮੀਂਹ ਕਾਰਨ ਆਪਣੀ ਧੀ ਦੇ ਘਰ ਆਈ ਇਕ ਬਜ਼ੁਰਗ ਔਰਤ ਦੀ ਮੌਤ ਤੇ ਧੀ ਦੇ ਗੋਖ਼ਮੀ ਹੋ ਜਾਣ ਦੀ ਖਬਰ ਮਿਲੀ ਹੈ।
ਜਾਣਕਾਰੀ ਅਨੁਸਾਰ ਇਲਾਕੇ ਵਿਚ ਸਵੇਰੇ ਕਰੀਬ 4 ਵਜੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੁਖਪਾਲ ਸਿੰਘ ਮਿਸਤਰੀ ਸਪੁੱਤਰ ਸੌਣ ਸਿੰਘ ਦੇ ਘਰ ਦੀ ਛੱਤ ਡਿੱਗ ਪਈ ਤੇ ਸੁਖਪਾਲ ਸਿੰਘ ਦੀ ਸੱਸ ਕਰਮਜੀਤ ਕੌਰ (60) ਦੀ ਮੌਤ ਹੋ ਗਈ। ਸੁਖਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਗੰਭੀਰ ਜ਼਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਰੈਫਰ ਕਰ ਦਿੱਤਾ ਗਿਆ।
ਸਰਪੰਚ ਹਰਪਾਲ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਿੰਡ ਦੇ ਕਾਫ਼ੀ ਘਰਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
Read More : ਪ੍ਰਧਾਨ ਧਾਮੀ ਨੇ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ