Dhuri youth

ਪ੍ਰੀਖਿਆ ‘ਚ ਘੱਟ ਅੰਕ ਆਉਣ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀ

ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਮਾਰੀ ਗੋਲੀ

ਧੂਰੀ, 23 ਫਰਵਰੀ : ਜ਼ਿਲਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਨਜ਼ਦੀਕੀ ਪਿੰਡ ਬੇਨੜਾ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ JEE (ਮੇਨਜ਼) ਦੀ ਪ੍ਰੀਖਿਆ ਵਿੱਚ ਉਮੀਦ ਮੁਤਾਬਕ ਅੰਕ ਨਾ ਆਉਣ ਕਾਰਨ ਇੱਕ ਹੋਣਹਾਰ ਨੌਜਵਾਨ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਦੀ ਪਛਾਣ ਅਜੈਵੀਰ ਸਿੰਘ ਦਿਓਲ ਵਜੋਂ ਹੋਈ ਹੈ, ਜੋ ਦਿੜ੍ਹਬਾ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਅਜੈਵੀਰ ਸਿੰਘ ਨੇ ਹਾਲ ਹੀ ਵਿੱਚ JEE (ਮੇਨਜ਼) ਦੀ ਪ੍ਰੀਖਿਆ ਦਿੱਤੀ ਸੀ। ਨਤੀਜੇ ਵਿੱਚ ਅੰਕ ਘੱਟ ਆਉਣ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਕਾਫੀ ਮਾਨਸਿਕ ਪਰੇਸ਼ਾਨੀ ਵਿੱਚ ਸੀ। ਇਸੇ ਨਾਮੋਸ਼ੀ ਦੇ ਚੱਲਦਿਆਂ, ਬੀਤੀ ਰਾਤ ਉਸ ਨੇ ਆਪਣੇ ਘਰ ਵਿੱਚ ਮੌਜੂਦ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਅਜੈਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਧੂਰੀ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹੈ। ਨੌਜਵਾਨ ਦੀ ਬੇਵਕਤੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Read More : ਨੇਪਾਲ ‘ਚ ਪੋਖਰਾ ਤੋਂ ਕਾਠਮੰਡੂ ਜਾ ਰਹੀ ਬੱਸ ਨਦੀ ‘ਚ ਡਿੱਗੀ, 18 ਮੌਤਾਂ

Leave a Reply

Your email address will not be published. Required fields are marked *