ਵੀਡੀਓ ਵਾਇਰਲ
ਅੰਮ੍ਰਿਤਸਰ, 13 ਜਨਵਰੀ : ਲੋਹੜੀ ਦੇ ਤਿਉਹਾਰ ਦੌਰਾਨ ਮਜੀਠਾ ਰੋਡ ’ਤੇ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਣ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪਤੰਗ ਉਡਾਉਂਦੇ ਸਮੇਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਫਾਇਰਿੰਗ ਕੀਤੀ ਗਈ। ਫਾਇਰਿੰਗ ਕਰਨ ਦੀ ਕਿਸੇ ਨੇ ਵੀਡੀਓ ਬਣਾ ਲਈ, ਜੋ ਕਿ ਸੋਸ਼ਲ ਮੀਡੀਆ ’ਤੇ ਜੰਮ ਕੇ ਵਾਇਰਲ ਹੋ ਰਹੀ ਹੈ।
ਵਾਇਰਲ ਵੀਡੀਓ ’ਚ ਸਾਫ਼ ਦਿਖਾਈ ਦਿੰਦਾ ਹੈ ਕਿ ਕਿਸ ਤਰ੍ਹਾਂ ਨੌਜਵਾਨ ਲੋਹੜੀ ਦਾ ਜਸ਼ਨ ਮਨਾਉਂਦੇ ਹੋਏ ਇਕ ਰਾਈਫ਼ਲ ਨਾਲ ਹਵਾਈ ਫਾਇਰਿੰਗ ਕਰ ਰਹੇ ਹਨ। ਇਸ ਘਟਨਾ ਨਾਲ ਇਲਾਕੇ ’ਚ ਦਹਿਸ਼ਤ ਫੈਲ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਹਰਕਤ ’ਚ ਆ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਵਾਇਰਲ ਹੋਈ ਵੀਡੀਓ ਦੇ ਆਧਾਰ ’ਤੇ ਜਾਂਚ ਚੱਲ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Read More : ਫਾਜ਼ਿਲਕਾ ’ਚ ਹੋਵੇਗਾ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ
