Rajatal

ਅੰਮ੍ਰਿਤਸਰ ’ਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪਿੰਡ ਰਾਜਾਤਾਲ ਮੋੜ ’ਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ; ਮੋਟਰਸਾਈਕਲ ਤੇ ਮੋਬਾਈਲ ਲੈ ਕੇ ਫ਼ਰਾਰ

ਅੰਮ੍ਰਿਤਸਰ, 30 ਮਾਰਚ : ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਜਾਤਾਲ ’ਚ ਦਿਨ-ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੋਨਾ ਸਿੰਘ ਵਜੋਂ ਹੋਈ ਹੈ। ਹਮਲਾਵਰ ਵਾਰਦਾਤ ਤੋਂ ਬਾਅਦ ਮ੍ਰਿਤਕ ਦਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਵੀ ਨਾਲ ਲੈ ਗਏ।

ਜਾਣਕਾਰੀ ਅਨੁਸਾਰ ਸੋਨਾ ਸਿੰਘ ਰੋਜ਼ਾਨਾ ਵਾਂਗ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਲਈ ਘਰੋਂ ਨਿਕਲਿਆ ਸੀ। ਜਿਵੇਂ ਹੀ ਉਹ ਪਿੰਡ ਰਾਜਾਤਾਲ ਮੋੜ ਕੋਲ ਪਹੁੰਚਿਆ, ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੋਨਾ ਸਿੰਘ ਗੰਭੀਰ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਗੋਲੀਆਂ ਦੀ ਆਵਾਜ਼ ਸੁਣ ਕੇ ਮੌਕੇ ’ਤੇ ਪਹੁੰਚੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ।

Read More : ਅੰਮ੍ਰਿਤਸਰ ਏਅਰਪੋਰਟ ’ਤੇ ਉਡਾਣਾਂ ਦੇ ਸਮੇਂ ’ਚ ਬਦਲਾਅ

Leave a Reply

Your email address will not be published. Required fields are marked *