ਤਰਨਤਾਰਨ, 2 ਨਵੰਰਬ : ਜ਼ਿਲਾ ਤਰਨਤਾਰਨ ਦੇ ਪਿੰਡ ਧਾਰੀਵਾਲ ਵਿਖੇ ਖੇਤਾਂ ਵਿਚ ਕੰਮ ਕਰ ਰਹੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸਦੀ ਪਛਾਣ ਮਲਕੀਤ ਸਿੰਘ (42) ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੀਤੀ ਦੇਰ ਰਾਤ ਆਪਣੇ ਖੇਤਾਂ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਮੌਕੇ ਉਸ ਨੂੰ ਅੰਮ੍ਰਿਤਸਰ ਦੀ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ|
Read More : ਗੁਰਦਾਸਪੁਰ ’ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਗ੍ਰਿਫਤਾਰ
