ਰਾਜ ਸਭਾ ਦੀ ਖਾਲੀ ਸੀਟ ਲਈ ਨੂੰ ਐਲਾਨਿਆ ਉਮੀਦਵਾਰ
ਲੁਧਿਆਣਾ, 5 ਅਕਤੂਬਰ : ਆਮ ਆਦਮੀ ਪਾਰਟੀ ਨੇ ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਨੂੰ ਖਾਲੀ ਹੋਈ ਰਾਜ ਸਭਾ ਦੀ ਸੀਟ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਰਜਿੰਦਰ ਗੁਪਤਾ ਪਹਿਲਾਂ ਹੀ ਪਿਛਲੀਆਂ ਕਈ ਸਰਕਾਰਾਂ ਤੋਂ ਪੰਜਾਬ ਸਰਕਾਰ ‘ਚ ਕੈਬਨਿਟ ਰੈਂਕ ਚੱਲੇ ਆ ਰਹੇ ਹਨ। ਉਨ੍ਹਾਂ ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਰ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਸਰਕਾਰ ਦੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
ਦੱਸ ਦਈਏ ਕਿ ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਸੀਟ ਖ਼ਾਲੀ ਪਈ ਸੀ। ਬੀਤੇ ਦਿਨੀਂ ਰਜਿੰਦਰ ਗੁਪਤਾ ਵਲੋਂ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਨੂੰ ਮਨਜ਼ੂਰ ਵੀ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਸੂਬੇ ਦੀਆਂ 117 ਵਿੱਚੋਂ 93 ਵਿਧਾਇਕ ਆਮ ਆਦਮੀ ਪਾਰਟੀ ਦੇ ਹਨ। ਇਹ ਚੋਣ 24 ਅਕਤੂਬਰ ਨੂੰ ਹੋਣੀ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਨਿਸ਼ਚਿਤ ਹੈ। ਸ਼ੁਰੂ ਵਿਚ ਚਰਚਾ ਸੀ ਕਿ ਅਰਵਿੰਦ ਕੇਜਰੀਵਾਲ ਖੁਦ ਰਾਜ ਸਭਾ ਚੋਣ ਲੜਨਗੇ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਨਾਮ ਸਾਹਮਣੇ ਆਇਆ।
ਹਾਲਾਂਕਿ ਜਦੋਂ ਵਿਰੋਧੀ ਪਾਰਟੀਆਂ ਨੇ ਦਿੱਲੀ ਵਾਸੀਆਂ ਦੇ ਪੰਜਾਬ ਰਾਜ ਸਭਾ ਸੀਟ ਤੋਂ ਚੋਣ ਲੜਨ ਦਾ ਮੁੱਦਾ ਉਠਾਇਆ ਤਾਂ ਟ੍ਰਾਈਡੈਂਟ ਦੇ ਮਾਲਕ ਰਾਜਿੰਦਰ ਗੁਪਤਾ ਦਾ ਨਾਮ ਸੁਰਖੀਆਂ ਵਿੱਚ ਆਇਆ ਅਤੇ ਆਪ ਨੇ ਉਨ੍ਹਾਂ ਦੇ ਨਾਮ ‘ਤੇ ਮੋਹਰ ਲਾ ਦਿੱਤੀ ਹੈ।
Read More : ਭਾਰਤ ਦੀ 140 ਦੌੜਾਂ ਨਾਲ ਸ਼ਾਨਦਾਰ ਜਿੱਤ