ਤਰਨਤਾਰਨ, 17 ਅਕਤੂਬਰ : ਤਰਨਤਾਰਨ ਉਪ ਚੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਇਸ ਮੌਕੇ ਆਯੋਜਿਤ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸੰਧੂ ਦੇ ਮੋਢੇ ‘ਤੇ ਹੱਥ ਰੱਖਦਿਆਂ ਹਲਕਾ ਵਾਸੀਆਂ ਨੂੰ ਕਿਹਾ ਕਿ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਓ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਭੇਜੋ। ਹਲਕੇ ਵਿਚ ਵਿਕਾਸ ਦੀ ਹਨੇਰੀ ਵਹਾ ਦਿੱਤਾ ਜਾਵੇਗੀ।
ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿਦਵਾਲ, ਚੇਅਰਮੈਨ ਗੁਰਦੇਵ ਸਿੰਘ ਲਖਾਨਾ, ਰਣਜੀਤ ਸਿੰਘ ਚੀਮਾ, ਗੁਰਸੇਵਕ ਸਿੰਘ ਔਲਖ, ਰਾਜਿੰਦਰ ਸਿੰਘ ਉਸਮਾਨ ਵੀ ਮੌਜੂਦ ਸਨ।
Read More : ਸੂਬੇ ਦੇ 3,600 ਸਰਕਾਰੀ ਸਕੂਲ ਵਿਚ ਅਤਿ-ਆਧੁਨਿਕ ਆਈ.ਐਫ.ਪੀਜ਼ ਲਗਾਏ ਜਾਣਗੇ