ਚੰਡੀਗੜ੍ਹ, 6 ਨਵੰਬਰ : ਆਮ ਆਦਮੀ ਪਾਰਟੀ ਦੇ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਮੰਗ ਪੱਤਰ ਸੌਂਪਿਆ।
ਵਫ਼ਦ ’ਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ਜਗਦੀਪ ਗੋਲਡੀ ਕੰਬੋਜ, ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀ. ਯੂ. ਸੈਨੇਟ ਮੈਂਬਰ ਆਈ. ਪੀ. ਸਿੱਧੂ ਤੇ ਰਵਿੰਦਰ ਧਾਲੀਵਾਲ ਸ਼ਾਮਲ ਸਨ।
ਵਫ਼ਦ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ 28 ਅਕਤੂਬਰ 2025 ਦੇ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀ. ਬੀ. ਐੱਮ. ਬੀ. ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਤੋਂ ਹੁਣ ਭਾਜਪਾ ਦੀ ਅਗਵਾਈ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Read More : ਕਦੇ ਵੀ ਸੁਪਨਾ ਦੇਖਣਾ ਨਾ ਛੱਡੋ : ਹਰਮਨਪ੍ਰੀਤ ਕੌਰ
