ਜਲੰਧਰ, 6 ਫਰਵਰੀ : ਜਲੰਧਰ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਹਮਲਾਵਰਾਂ ਨੇ ਓਬਰਾਏ ਦੀ ਥਾਰ ਗੱਡੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਗੱਡੀ ਦੇ ਸ਼ੀਸ਼ੇ ਚਕਨਾਚੂਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲੱਕੀ ਓਬਰਾਏ ‘ਤੇ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਉਸ ਦੀ ਛਾਤੀ ਅਤੇ ਇੱਕ ਸਿਰ ਵਿੱਚ ਲੱਗੀ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਓਬਰਾਏ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Read More : ਡਾ. ਸਾਹਨੀ ਨੇ ਸੰਸਦ ’ਚ ਚੁੱਕਿਆ ਰਾਜਧਾਨੀ ’ਚ ਲਾਪਤਾ ਲੋਕਾਂ ਦਾ ਮੁੱਦਾ
