ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ਬਾਰੇ ਮੁੜ ਵਿਚਾਰ ਕਰਨ ਦੀ ਦਿੱਤੀ ਸਲਾਹ
ਮੋਗਾ, 4 ਅਗਸਤ : ਲੈਂਡ ਪੂਲਿੰਗ ਪਾਲਿਸੀ ਮਾਮਲੇ ਜਿੱਥੇ ਪੰਜਾਬ ਭਰ ਵਿਚ ਸਰਕਾਰ ਦਾ ਵਿਰੋਧ ਹੋ ਰਿਹਾ ਹੈ, ਉੱਥੇ ਵੱਖ-ਵੱਖ ਕਿਸਾਨ ਯੂਨੀਅਨ ਵੀ ਸੰਘਰਸ਼ ਦੇ ਰੌਂਅ ਵਿਚ ਹਨ।
ਇਸ ਦੌਰਾਨ ਜ਼ਿਲਾ ਮੋਗਾ ਵਿਚ ‘ਆਪ’ ਦੇ ਸਾਬਕਾ ਜ਼ਿਲਾ ਪ੍ਰਧਾਨ ਅਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਸ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਸਾਫ ਲਿਖਿਆ ਹੈ ਕਿ ਮੈਂ ਇਸ ਪਾਲਿਸੀ ਦਾ ਵਿਰੋਧ ਕਰਦਾ ਹਾਂ ਅਤੇ ਇਕ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਨਾਲ ਹਾਂ ਅਤੇ ਸਰਕਾਰ ਨੂੰ ਇਸ ਮਸਲੇ ‘ਤੇ ਮੁੜ ਵਿਚਾਰ ਕਰਨ ਲਈ ਆਖਦਾ ਹਾਂ।

Read More : ਬਿਆਸ ਦਰਿਆ ’ਚ ਵਧਿਆ ਪਾਣੀ ਦਾ ਪੱਧਰ