ਦਿੱਲੀ ਤੋਂ ਵਾਪਸ ਆਉਂਦੇ ਸਮੇਂ ਡਿਵਾਈਡਰ ਨਾਲ ਟਕਰਾਈ ਕਾਰ
ਖਨੌਰੀ, 13 ਜੁਲਾਈ : ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਉਨ੍ਹਾਂ ਦੀ ਕਾਰ ਖਨੌਰੀ ਸਰਹੱਦ ਨੇੜੇ ਇਕ ਡਿਵਾਈਡਰ ਨਾਲ ਟਕਰਾ ਗਈ। ਉਨ੍ਹਾਂ ਦੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈੱਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਰਾਜਿੰਦਰਪਾਲ ਕੌਰ ਛੀਨਾ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ, ਉਹ ਰਾਤ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਰੀ ਸੀ। ਉਸ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਸ ਦੀ ਕਾਰ ਦੇ ਸਾਹਮਣੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ।
Read More : ਸ਼ਰਾਬ ਦੇ ਠੇਕੇ ‘ਤੇ ਹੱਥਗੋਲਾ ਸੁੱਟਣ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ‘ਚ ਜ਼ਖ਼ਮੀ