ਭਦੌੜ 8 ਦਸੰਬਰ : ਹਲਕਾ ਭਦੌੜ ’ਚ ਸਿਆਸੀ ਮਾਹੌਲ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਨਿੱਜੀ ਸਹਾਇਕ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਮੂਲੀਅਤ ਕਰ ਲਈ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪੀ.ਏ. ਸੁਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੁਰਿੰਦਰ ਸਿੰਘ ਨੇ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਬਰਨਾਲਾ ਤੋਂ ਪ੍ਰਧਾਨ ਤੇ ਹਲਕਾ ਭਦੌੜ ਤੋਂ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀਆਂ ਹਲਕੇ ’ਚ ਵਧਦੀਆਂ ਫੇਰੀਆਂ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ।
ਸੁਰਿੰਦਰ ਸਿੰਘ ਦਾ ਇਹ ਕਦਮ ਦਰਸਾਉਂਦਾ ਹੈ ਕਿ ਸੱਤਾਧਾਰੀ ਪਾਰਟੀ ਅੰਦਰ ਲੋਕਾਂ ਦਾ ਵਿਸ਼ਵਾਸ ਘੱਟ ਰਿਹਾ ਹੈ, ਜਿਸ ਦਾ ਆਧਾਰ ਇਸ ਗੱਲ ਤੋਂ ਹੀ ਸਪੱਸ਼ਟ ਹੋ ਜਾਂਦਾ ਹੈ ਕਿ ਐੱਮ.ਐੱਲ.ਏ. ਦੇ ਨਜ਼ਦੀਕੀ ਸਹਿਯੋਗੀ ਨੇ ਹੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
Read More : ਪੰਜਾਬ-ਹਰਿਆਣਾ ’ਚ ਪਰਾਲੀ ਸਾੜਨ ਦੇ ਮਾਮਲੇ 50 ਫੀਸਦੀ ਘਟੇ
