ਵਿਜੇ ਕੁੰਵਰ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ ’ਚੋਂ ਕੱਢਿਆ
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ
ਅੰਮ੍ਰਿਤਸਰ, 29 ਜੂਨ : ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਮ੍ਰਿਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ‘ਆਪ’ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਕੁੰਵਰ ਵਿਜੇ ਪ੍ਰਤਾਪ ਦੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਕਾਰਨ ਇਹ ਸਖ਼ਤ ਕਦਮ ਚੁੱਕਿਆ ਹੈ।
ਹਾਲ ਹੀ ’ਚ ਕੁੰਵਰ ਵਿਜੇ ਪ੍ਰਤਾਪ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਕਾਰਵਾਈ ਅਤੇ ਗ੍ਰਿਫ਼ਤਾਰੀ ’ਤੇ ਸਵਾਲ ਉਠਾਏ ਸਨ। ਉਨ੍ਹਾਂ ਨੇ ਵਿਜੀਲੈਂਸ ਟੀਮ ਦੀ ਮਜੀਠੀਆ ਦੀ ਪਤਨੀ ਨਾਲ ਬਹਿਸ ਦੀ ਵੀਡੀਓ ਜਨਤਕ ਮੰਚਾਂ ’ਤੇ ਸਾਂਝੀ ਕੀਤੀ ਸੀ ਅਤੇ ਸਰਕਾਰ ਦੀ ਕਾਰਵਾਈ ਨੂੰ ਅਣਉਚਿਤ ਦੱਸਿਆ ਸੀ।
Read More : ਮੁੱਖ ਮੰਤਰੀ ਮਾਨ ਨੇ ਧੂਰੀ ਵਾਸੀਆਂ ਲਈ ਕੀਤਾ ਤੋਹਫ਼ੇ ਦਾ ਐਲਾਨ