ਮੌੜ ਮੰਡੀ, 4 ਸਤੰਬਰ : ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਪੰਜਾਬ ਦੇ ਸਮੂਹ ਆੜ੍ਹਤੀਆਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਸਰਕਾਰਾਂ ਨੂੰ ਆੜ੍ਹਤੀਆਂ ਦੇ ਹੱਕ ਖੋਹਣ ਤੋਂ ਰੋਕਿਆ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਅੱਜ ਮੌੜ ਮੰਡੀ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਕੀਤਾ ।
ਅੱਜ ਸ਼੍ਰੀ ਕ੍ਰਿਸ਼ਨਾ ਮੰਦਰ ਵਿਖੇ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਮੌੜ ਮੰਡੀ ਦੇ ਆੜ੍ਹਤੀਆਂ ਨੂੰ ਕਿਹਾ ਕਿ ਭਾਵੇਂ ਆੜ੍ਹਤੀਏ ਰਾਜਨੀਤਿਕ ਤੌਰ ’ਤੇ ਵੱਖ-ਵੱਖ ਪਾਰਟੀਆਂ ਨਾਲ ਸਬੰਧ ਰੱਖਦੇ ਹਨ ਪਰ ਸਾਡੇ ਕਾਰੋਬਾਰ ਨੂੰ ਕੋਈ ਢਾਅ ਨਾ ਲਾ ਸਕੇ, ਇਸ ਲਈ ਸਮੂਹ ਆੜ੍ਹਤੀਆਂ ਨੂੰ ਇੱਕਮੁੱਠ ਹੋਣ ਦੀ ਲੋੜ ਹੈ।
ਜ਼ਿਲਾ ਪ੍ਰਧਾਨ ਰਾਜੇਸ਼ ਜੈਨ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਆੜ੍ਹਤੀਆਂ ਦੇ ਵਪਾਰ ’ਤੇ ਹਮੇਸ਼ਾ ਹੀ ਹਮਲੇ ਕੀਤੇ ਗਏ ਪਰ ਆੜ੍ਹਤੀਆਂ ਨੇ ਸਾਂਝੀ ਲੜਾਈ ਲੜਦੇ ਹਮੇਸ਼ਾ ਹੀ ਸਰਕਾਰਾਂ ਦੀਆਂ ਗਲਤ ਨੀਤੀਆਂ ਨੂੰ ਰੋਕਿਆ ਤੇ ਆੜ੍ਹਤੀਆਂ ਦੇ ਹੱਕ ‘ਚ ਫੈਸਲੇ ਕਰਵਾਏ। ਇਸ ਮੌਕੇ ਸੂਬਾ ਪ੍ਰਧਾਨ ਵਿਜੇ ਕਾਲੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |
Read More : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ