2 ਪਿਸਤੌਲ, ਜ਼ਿੰਦਾ ਕਾਰਤੂਸ ਅਤੇ 105.78 ਗ੍ਰਾਮ ਹੈਰੋਇਨ ਬਰਾਮਦ
ਫ਼ਿਰੋਜ਼ਪੁਰ, 17 ਜੂਨ :–5 ਜੂਨ ਨੂੰ ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਏਰੀਆ ’ਚ ਇਕ ਟੈਟੂ ਦੀ ਦੁਕਾਨ ’ਚ ਗੋਲੀਆਂ ਚਲਾ ਕੇ ਕਤਲ ਕੀਤੇ ਗਏ ਆਸ਼ੂ ਮੋਂਗਾ ਦੇ ਮਾਮਲੇ ’ਚ ਫਿਰੋਜ਼ਪੁਰ ਪੁਲਸ ਨੇ ਫਰਾਰ ਚੱਲ ਰਹੇ ਮੁਲਜ਼ਮ ਸ਼ਿਵਮ ਸਹਿਗਲ ਉਰਫ ਸੰਘਾ ਪੁੱਤਰ ਸੰਜੀਵ ਸਹਿਗਲ ਵਾਸੀ ਮੁਹੱਲਾ ਨਾਨਕਪੁਰਾ ਫਿਰੋਜ਼ਪੁਰ ਅਤੇ ਸਿਮਰਨਪ੍ਰੀਤ ਪੁੱਤਰ ਰਮੇਸ਼ ਕੁਮਾਰ ਵਾਸੀ ਓਪੋ ਕੇ, ਜ਼ਿਲਾ ਮਲੇਰਕੋਟਲਾ ਨੂੰ ਗ੍ਰਿਫਤਾਰ ਕੀਤਾ ਹੈ
ਇਹ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਿਵਮ ਸਹਿਗਲ ਤੋਂ ਇਕ 30 ਬੋਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 105.78 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਸਿਮਰਨਪ੍ਰੀਤ ਤੋਂ ਇਕ 32 ਬੋਰ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਆਸ਼ੂ ਮੋਂਗਾ ਦੇ ਕਤਲ ਦੇ ਮਾਮਲੇ ’ਚ ਉਸ ਦੀ ਪਤਨੀ ਪਵਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 8 ਮੁਲਜ਼ਮਾਂ ਅਤੇ ਉਨ੍ਹਾਂ ਦੇ 4/5 ਹੋਰ ਅਣਪਛਾਤੇ ਸਾਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ’ਚ ਫਿਰੋਜ਼ਪੁਰ ਪੁਲਸ ਵੱਲੋਂ ਹੁਣ ਤੱਕ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵੱਡੇ ਪੱਧਰ ’ਤੇ ਛਾਪਾਮਾਰੀ ਕੀਤੀ ਜਾ ਰਹੀ ਹੈ।
Read More : ਭਗੌੜਾ ਗੈਂਗਸਟਰ ਟਾਈਗਰ ਕਾਬੂ