Malout Accident

ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

ਦੂਜਾ ਗੰਭੀਰ ਜ਼ਖ਼ਮੀ; ਏਮਜ਼ ਬਠਿੰਡਾ ਰੈਫ਼ਰ

ਮਲੋਟ, 14 ਮਾਰਚ : ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਇਲਾਕੇ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਵਾਪਸ ਆ ਰਹੇ 2 ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦਰਦਨਾਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਜਾਣਕਾਰੀ ਅਨੁਸਾਰ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਗੁਰਜੰਟ ਸਿੰਘ (ਪੁੱਤਰ ਗੁਰਦਾਸ ਸਿੰਘ) ਦੀ ਭੈਣ ਦਾ ਵਿਆਹ ਸੀ। ਗੁਰਜੰਟ ਸਿੰਘ ਆਪਣੇ ਦੋਸਤ ਵਿੱਕੀ ਸਿੰਘ (ਪੁੱਤਰ ਜੋਗਾ ਸਿੰਘ) ਨਾਲ ਮੋਟਰਸਾਈਕਲ ‘ਤੇ ਅਬੋਹਰ ਵਿਖੇ ਰਿਸ਼ਤੇਦਾਰਾਂ ਨੂੰ ਵਿਆਹ ਦੇ ਕਾਰਡ ਦੇਣ ਗਿਆ ਸੀ। ਜਦੋਂ ਉਹ ਕਾਰਡ ਵੰਡ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ, ਤਾਂ ਮਲੋਟ ਵਿੱਚ ਇੱਕ ਪੈਟਰੋਲ ਪੰਪ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ।

ਹਾਦਸੇ ਸਮੇਂ ਮੋਟਰਸਾਈਕਲ ਵਿੱਕੀ ਸਿੰਘ ਚਲਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਤੁਰੰਤ ਮਦਦ ਕਰਦਿਆਂ ਉਨ੍ਹਾਂ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਪਰ ਅਫ਼ਸੋਸ, ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਵਿੱਕੀ ਸਿੰਘ ਨੇ ਦਮ ਤੋੜ ਦਿੱਤਾ।

ਦੂਜੇ ਪਾਸੇ, ਗੁਰਜੰਟ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਮੁਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਏਮਜ਼ ਬਠਿੰਡਾ ਰੈਫ਼ਰ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਵਿਆਹ ਵਾਲੇ ਘਰ ਵਿਚ ਮਾਤਮ ਪਸਰ ਗਿਆ ਹੈ। ਮਹਿਜ਼ 23 ਸਾਲਾ ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸ਼ੋਗ ਦੀ ਲਹਿਰ ਹੈ।

Read More : ਪੰਜਾਬ ਦੇ ਨਿਵੇਸ਼ ਕੇਂਦਰ ‘ਚ ਤਬਦੀਲੀ ਲਈ ਗਲੋਬਲ ਉਦਯੋਗ ਆਗੂਆਂ ਵੱਲੋਂ ਭਗਵੰਤ ਮਾਨ ਦੀ ਸ਼ਲਾਘਾ

Leave a Reply

Your email address will not be published. Required fields are marked *