ਇਸ ਮਾਮਲੇ ਵਿਚ ਸ਼ਾਮਲ ਸਾਰੇ ਪੰਜ ਮੁਲਜ਼ਮ ਗ੍ਰਿਫ਼ਤਾਰ
ਨਵਾਂਸ਼ਹਿਰ, 12 ਅਗਸਤ : ਜ਼ਿਲਾ ਨਵਾਂਸ਼ਹਿਰ ਵਿਚ ਵੀਰਵਾਰ ਰਾਤ 11:30 ਵਜੇ ਡਾ. ਅੰਬੇਡਕਰ ਚੌਕ ਨੇੜੇ ਸ਼ਰਾਬ ਦੇ ਠੇਕੇ ‘ਤੇ ਹੱਥਗੋਲਾ ਸੁੱਟਣ ਵਾਲਾ ਇਕ ਮੁਲਜ਼ਮ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ ਹੈ, ਜਦੋਂ ਕਿ ਇਸ ਮਾਮਲੇ ਵਿਚ ਸ਼ਾਮਲ ਸਾਰੇ ਪੰਜ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁਲਿਸ ਨੇ ਇੱਕ ਹੱਥਗੋਲਾ ਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ।
ਉਕਤ ਪੰਜ ਮੁਲਜ਼ਮਾਂ ਵਿੱਚੋਂ ਤਿੰਨ ਨਾਬਾਲਿਗ ਦੱਸੇ ਜਾ ਰਹੇ ਹਨ। ਜਦੋਂ ਕਿ ਮੁੱਖ ਮੁਲਜ਼ਮ ਪੰਜਾਬ ਦੇ ਕਪੂਰਥਲਾ ਅਤੇ ਰਾਜਸਥਾਨ ਦੇ ਜੈਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੇ ਇਹ ਧਮਾਕਾ ਪਾਕਿਸਤਾਨੀ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੀਤਾ ਸੀ।
ਐਸ. ਐਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਉਸ ਨੂੰ ਹਥਿਆਰ ਬਰਾਮਦ ਕਰਨ ਲਈ ਥਾਣਾ ਬਹਿਰਾਮ ਅਧੀਨ ਪੈਂਦੇ ਪਿੰਡ ਮੁੰਨਾ ਲਿਆਂਦਾ ਗਿਆ ਸੀ। ਇੱਥੇ ਮੁਲਜ਼ਮਾਂ ਨੇ ਪੁਲਿਸ ਨੂੰ ਚਕਮਾ ਦੇ ਕੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵੀਰਵਾਰ ਨੂੰ ਹੋਏ ਹੈਂਡ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਬੱਬਰ ਖਾਲਸਾ ਇੰਟਰਨੈਸ਼ਨਲ ਗਰੁੱਪ ਨੇ ਲਈ ਹੈ।
Read More : ਪੁਲਿਸ ਮੁਕਾਬਲੇ ਦੌਰਾਨ ਨਾਮੀ ਗੈਂਗਸਟਰ ਬਿੱਲਾ ਕਾਬੂ