ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਦਾ ਐਕਸ਼ਨ: 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

ਖ਼ਾਲਿਸਤਾਨੀ ਲਹਿਰ ’ਚ ਸ਼ਾਮਲ ਹੋਣ ਦਾ ਡਰ ਦਿਖਾ ਕੇ ਮੰਗੀ ਸੀ ਰਿਸ਼ਵਤ; ਪਟਿਆਲਾ ਵਿਖੇ ਹੋਈ ਕਾਰਵਾਈ

ਪਟਿਆਲਾ, 25 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ ਦਫ਼ਤਰ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਹਰਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਨਾਭਾ ਤਹਿਸੀਲ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਇਕ ਰਿਸ਼ਤੇਦਾਰ ਵਿਰੁੱਧ ਸਾਲ 2023 ’ਚ ਖ਼ਾਲਿਸਤਾਨੀ ਲਹਿਰ ਨਾਲ ਸਬੰਧਤ ਜਾਂਚ ਚੱਲ ਰਹੀ ਸੀ। ਮੁਲਜ਼ਮ ਏ.ਐੱਸ.ਆਈ. ਨੇ ਸ਼ਿਕਾਇਤਕਰਤਾ ਨੂੰ ਡਰਾਇਆ ਕਿ ਉਹ ਵੀ ਇਸ ਲਹਿਰ ’ਚ ਸ਼ਾਮਲ ਸੀ। ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਕਲੀਅਰੈਂਸ ਰਿਪੋਰਟ ਦੀ ਲੋੜ ਸੀ, ਜਿਸ ਦੇ ਬਦਲੇ ਮੁਲਜ਼ਮ ਨੇ ਉਸ ਦੇ ਪੱਖ ’ਚ ਰਿਪੋਰਟ ਦੇਣ ਲਈ 20,000 ਰੁਪਏ ਦੀ ਮੰਗ ਕੀਤੀ ਸੀ।

ਰਿਸ਼ਵਤ ਦੇਣ ਦੀ ਬਜਾਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਦਬੋਚ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read More : ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ, ਵੀਡੀਓ ਬਣਾ ਕੇ ਦਿੱਤੀਆਂ ਧਮਕੀਆਂ

Leave a Reply

Your email address will not be published. Required fields are marked *