mohali school

ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਈਮੇਲ ਮਿਲਣ ਤੋਂ ਬਾਅਦ ਸਕੂਲ ਕਰਵਾਏ ਖਾਲੀ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਮੋਹਾਲੀ, 11 ਫਰਵਰੀ : ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਤੋਂ ਬਾਅਦ ਸਕੂਲ ਪ੍ਰਬੰਧਨ ਸੁਚੇਤ ਹੋ ਗਿਆ ਅਤੇ ਸਾਵਧਾਨੀ ਦੇ ਤੌਰ ‘ਤੇ ਤੁਰੰਤ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ।

ਧਮਕੀ ਮਿਲਣ ਤੋਂ ਤੁਰੰਤ ਬਾਅਦ ਮਾਪਿਆਂ ਨੂੰ ਟੈਕਸਟ ਸੁਨੇਹਿਆਂ ਰਾਹੀਂ ਸੂਚਿਤ ਕੀਤਾ ਗਿਆ। ਅੱਜ ਸਵੇਰੇ ਜਿਹੜੇ ਬੱਚੇ ਸਕੂਲ ਪਹੁੰਚ ਚੁੱਕੇ ਸਨ, ਉਨ੍ਹਾਂ ਨੂੰ ਗੇਟ ਤੋਂ ਹੀ ਸੁਰੱਖਿਅਤ ਵਾਪਸ ਭੇਜ ਦਿੱਤਾ ਗਿਆ। ਫੇਜ਼ 10 ਸਥਿਤ ਮਾਨਵ ਮੰਗਲ ਸਮਾਰਟ ਸਕੂਲ, ਪੈਰਾਗਨ ਸਕੂਲ ਅਤੇ ਡੀਏਵੀ ਸਕੂਲ ਸਮੇਤ ਕਈ ਹੋਰ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਾਪਿਆਂ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਚਿੰਤਾ ਅਤੇ ਡਰ ਦੇਖਣ ਨੂੰ ਮਿਲ ਰਿਹਾ ਹੈ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ। ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲਾਂ ਦੇ ਬਾਹਰ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਇਸ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਕੋਈ ਗੰਭੀਰ ਸਾਜ਼ਿਸ਼।

Read More : ਕੈਨੇਡਾ ਦੇ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ : 7 ਲੋਕਾਂ ਦੀ ਮੌਤ, ਕਈ ਜ਼ਖ਼ਮੀ

Leave a Reply

Your email address will not be published. Required fields are marked *