Three Afghan cricketers killed

ਪਾਕਿ ਵੱਲੋਂ ਅਫ਼ਗਾਨਿਸਤਾਨ ’ਤੇ ਹਵਾਈ ਹਮਲਾ, ਤਿੰਨ ਕ੍ਰਿਕਟਰਾਂ ਦੀ ਮੌਤ

ਅਫਗਾਨਿਸਤਾਨ ਨੇ ਟੀ-20 ਤਿਕੋਣੀ ਲੜੀ ਕੀਤੀ ਰੱਦ

ਪਕਤਿਕਾ, 18 ਅਕਤੂਬਰ : ਪਾਕਿਸਤਾਨ ਅਤੇ ਅਫਗਾਨਿਸਤਾਨ ਤਾਲਿਬਾਨ ਵਿਚਕਾਰ ਚੱਲ ਰਿਹਾ ਤਣਾਅ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਸ਼ੁੱਕਰਵਾਰ ਨੂੰ ਇਸਲਾਮਾਬਾਦ ਅਤੇ ਕਾਬੁਲ ਵੱਲੋਂ ਸ਼ੁੱਕਰਵਾਰ ਨੂੰ 48 ਘੰਟੇ ਦੀ ਜੰਗਬੰਦੀ ਵਧਾਉਣ ‘ਤੇ ਸਹਿਮਤੀ ਪ੍ਰਗਟ ਕਰਨ ਤੋਂ ਥੋੜ੍ਹੀ ਦੇਰ ਬਾਅਦ, ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਹਵਾਈ ਹਮਲਾ ਕੀਤਾ, ਜਿਸ ਵਿਚ ਅਫਗਾਨਿਸਤਾਨ ਦੇ ਤਿੰਨ ਕ੍ਰਿਕਟਰਾਂ ਦੀ ਮੌਤ ਹੋ ਗਈ।

ਪਾਕਿਸਤਾਨ ਨੇ ਇਹ ਹਵਾਈ ਹਮਲਾ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਜ਼ਿਲਿਆਂ ’ਚ ਕੀਤਾ ਹੈ। ਹਵਾਈ ਹਮਲਿਆਂ ’ਚ ਕਥਿਤ ਤੌਰ ’ਤੇ ਦੇਸ਼ ਦੇ ਉਰਗੁਨ ਅਤੇ ਬਰਮਲ ਜ਼ਿਲਿਆਂ ਦੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਵੱਡੀ ਗਿਣਤੀ ’ਚ ਨਾਗਰਿਕਾਂ ਨੂੰ ਨੁਕਸਾਨ ਪਹੁੰਚਿਆ ਹੈ।

ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਆਪਣੇ ਤਿੰਨ ਕ੍ਰਿਕਟਰਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਪਾਕਿਸਤਾਨ ਦੇ ਨਾਲ ਹੋਣ ਵਾਲੀ ਤ੍ਰਿਕੋਣੀ ਟੀ-20 ਅੰਤਰਰਾਸ਼ਟਰੀ ਕ੍ਰਿਕਟ ਲੜੀ ਤੋਂ ਆਪਣਾ ਨਾਮ ਵਾਪਸਾ ਲੈਣ ਦਾ ਐਲਾਨ ਕੀਤਾ ਹੈ।

ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਅਫ਼ਗਾਨਿਸਤਾਨ ਕ੍ਰਿਕਟ ਬੋਰਡ ਨੈ ਕਿਹਾ ਕਿ ਅਫ਼ਗਾਨਿਸਤਾਨ ਕ੍ਰਿਕਟ ਬੋਰਡ ਪਕਿਤਕਾ ਪ੍ਰਾਂਤ ਦੇ ਉਰਗੁਨ ਜ਼ਿਲ੍ਹੇ ਦੇ ਬਹਾਦੁਰ ਕ੍ਰਿਕਟਰਾਂ ਦੀ ਮੌਤ ’ਤੇ ਦੁੱਖ ਅਤੇ ਸ਼ੋਕ ਪ੍ਰਗਟ ਕਰਦਾ ਹੈ, ਜਿਨ੍ਹਾਂ ਨੂੰ ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਨਿਸ਼ਾਨਾ ਬਣਾਇਆ ਗਿਆ।

ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਪੁਸ਼ਟੀ ਕੀਤੀ ਖਿਡਾਰੀ ਇਕ ਦੋਸਤਾਨਾ ਕ੍ਰਿਕਟ ਮੈਚ ’ਚ ਹਿੱਸਾ ਲੈਣ ਲਈ ਪਕਿਤਕਾ ਸੂਬੇ ਦੀ ਰਾਜਧਾਨੀ ਸ਼ਾਰਾਨਾ ਗਏ ਸਨ। ਉਰਗੁਨ ’ਚ ਘਰ ਪਰਤਣ ਤੋਂ ਬਾਅਦ ਇਕ ਸਥਾਨਕ ਸਭਾ ਦੌਰਾਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ’ਚ ਕਬੀਰ, ਸਿਬਗਤੁਲਾਹ ਅਤੇ ਹਾਰੁਨ ਦੇ ਕ੍ਰਿਕਟ ਖਿਡਾਰੀਆਂ ਦੀ ਮੌਤ ਹੋ ਗਈ।

Read More : ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ

Leave a Reply

Your email address will not be published. Required fields are marked *