ਪੰਚਕੁਲਾ, 1 ਜਨਵਰੀ : ਅੱਜ ਨਵੇਂ ਸਾਲ ਦੀ ਆਮਦ ਮੌਕੇ ਹਰਿਆਣਾ ਦੇ ਨਵੇਂ ਡੀ. ਜੀ. ਪੀ. ਅਜੈ ਸਿੰਘਲ ਨੇ ਪੰਚਕੂਲਾ ਵਿਚ ਪੁਲਿਸ ਹੈੱਡਕੁਆਰਟਰ ਵਿਖੇ ਪਹੁੰਚ ਕੇ ਆਪਣਾ ਅਹੁੱਦਾ ਸੰਭਾਲ ਲਿਆ ਹੈ।
ਉਨ੍ਹਾਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣਾ ਫਰਜ਼ ਨਿਭਾਉਣਗੇ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਸਵਾਗਤ ਕੀਤਾ ਅਤੇ ਪੁਲਿਸ ਦੇ ਜਵਾਨਾਂ ਨੇ ਸਲਾਮੀ ਵੀ ਦਿੱਤੀ।

ਨਵੇਂ ਸਾਲ ਦੀ ਪੂਰਵ ਸੰਧਿਆ ਯਾਨੀ 31 ਦਸੰਬਰ 2025 ਨੂੰ ਉਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਡੀ.ਜੀ.ਪੀ. ਬਣਾਇਆ ਗਿਆ ਸੀ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਪੈਨਲ ਕਮੇਟੀ ਨੇ ਡੀ.ਜੀ.ਪੀ. ਅਹੁਦੇ ਲਈ ਦਾਅਵੇਦਾਰ ਤਿੰਨ ਅਧਿਕਾਰੀਆਂ ਦੇ ਪੈਨਲ ਨੂੰ ਅੰਤਿਮ ਰੂਪ ਦਿੱਤਾ ਸੀ, ਜਿਨ੍ਹਾਂ ਵਿੱਚੋਂ 1992 ਬੈਚ ਦੇ ਆਈ.ਪੀ.ਐੱਸ. ਅਜੈ ਸਿੰਘਲ ਦਾ ਨਾਂ ਫਾਈਨਲ ਕੀਤਾ ਗਿਆ।
Read More : ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਨਵੇਂ ਸਾਲ ਦੀਆਂ ਦਿੱਤੀਆ ਵਧਾਈਆਂ
