ਮਾਛੀਵਾੜਾ ਸਾਹਿਬ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਸਾਹਨੇਵਾਲ ਦੇ ਕੂੰਮਕਲਾਂ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦੇ ਸਕਦੇ ਹਨ, ਤਾਂ ਅਕਾਲੀ ਦਲ ਇਸ ਵਾਰ ਇਕੱਲੇ ਚੋਣ ਲੜ ਕੇ 100 ਸੀਟਾਂ ਜਿੱਤ ਕੇ ਦਿਖਾਏਗਾ। ਉਨ੍ਹਾਂ ਭਾਜਪਾ ਵੱਲੋਂ ਇਕੱਲੇ ਚੋਣ ਲੜਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ‘ਤੇ ਹੀ ਭਰੋਸਾ ਜਿਤਾਉਣਗੇ।
ਬਾਦਲ ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਖੇਤੀਬਾੜੀ ਲਈ ਬਿਜਲੀ ਸਪਲਾਈ 8 ਘੰਟੇ ਤੋਂ ਵਧਾ ਕੇ 12 ਘੰਟੇ ਮੁਫ਼ਤ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਚਲਾਉਣ ਲਈ ਗੰਭੀਰ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫ਼ਾਲਤੂ ਇਸ਼ਤਿਹਾਰਬਾਜ਼ੀ ਬੰਦ ਕਰਕੇ ਪੈਨਸ਼ਨਰਾਂ ਦਾ ਡੀ.ਏ. ਅਤੇ ਬਕਾਇਆ ਤੁਰੰਤ ਜਾਰੀ ਕਰੇ।
ਰੈਲੀ ਦੌਰਾਨ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਸਾਹਨੇਵਾਲ ਹਲਕਾ ਵਿਕਾਸ ਪੱਖੋਂ ਪਛੜ ਗਿਆ ਹੈ ਅਤੇ ਅਕਾਲੀ ਸਰਕਾਰ ਬਣਨ ‘ਤੇ ਇੱਥੇ ਵੱਡੀ ਸਕਿੱਲ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਢਿੱਲੋਂ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
Read More : ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫ਼ੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ
