ਮੁੱਖ ਮੰਤਰੀ ਨਾਇਬ ਸੈਣੀ ਨੇ ਪਾਰਟੀ ‘ਚ ਕਰਵਾਇਆ ਸ਼ਾਮਲ
ਚੰਡੀਗੜ੍ਹ, 13 ਅਕਤੂਬਰ : ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਮਜ਼ਬੂਤ ਹੋਈ ਹੈ। ਦਰਅਸਲ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ।
ਜਗਦੀਪ ਸਿੰਘ ਚੀਮਾ ਦੇ ਭਾਜਪਾ ‘ਚ ਜਾਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਜਗਦੀਪ ਚੀਮਾ ਤਿੰਨ ਵਾਰ ਪੰਜਾਬ ਕੈਬਨਿਟ ‘ਚ ਮੰਤਰੀ ਰਹਿ ਚੁੱਕੇ ਹਨ ਅਤੇ 50 ਸਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਹਨ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ।
ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ ਜਗਦੀਪ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਰਹੇ ਅਤੇ 50 ਸਾਲ ਤੱਕ ਸ਼੍ਰੋਮਣੀ ਕਮੇਟੀ ਮੈਂਬਰ ਰਹੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਫਤਿਹਗੜ੍ਹ ਸਾਹਿਬ ਤੋਂ 2012 ਅਤੇ 2022 ਦੀਆਂ ਚੋਣਾਂ ਵੀ ਲੜੀਆਂ।
Read More : ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਬੋਲੀ ਮਮਤਾ ਬੈਨਰਜੀ