ਤੇਜ਼ ਰਫ਼ਤਾਰ ਕ੍ਰੇਟਾ ਕਾਰ ਨੇ ਇਕ ਤੋਂ ਬਾਅਦ ਇਕ ਤਿੰਨ ਕਾਰਾਂ ਨੂੰ ਮਾਰੀ ਟੱਕਰ
ਜਲੰਧਰ, 14 ਸਤੰਬਰ : ਜ਼ਿਲਾ ਜਲੰਧਰ ਵਿਚ ਦੇਰ ਰਾਤ ਮਾਡਲ ਟਾਊਨ ਮਾਰਕੀਟ ਤੋਂ ਮਾਤਾ ਰਾਣੀ ਚੌਕ ਨੂੰ ਜਾਣ ਵਾਲੀ ਸੜਕ ‘ਤੇ ਤੇਜ਼ ਰਫ਼ਤਾਰ ਕ੍ਰੇਟਾ ਕਾਰ ਚਲਾ ਰਹੇ ਇਕ ਨੌਜਵਾਨ ਨੇ ਇਕ ਤੋਂ ਬਾਅਦ ਇਕ ਤਿੰਨ ਕਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੀ ਮੌਤ ਹੋ ਗਈ।
ਇਸ ਹਾਦਸੇ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਰਿਸ਼ੀ ਦੀ ਲਾਸ਼ ਨੂੰ ਪਰਿਵਾਰਕ ਮੈਂਬਰ ਘਰ ਲੈ ਗਏ ਅਤੇ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ।
ਥਾਣਾ 6 ਦੇ ਏ. ਐੱਸ. ਆਈ. ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਰਾਹੀਂ ਸੂਚਨਾ ਮਿਲੀ ਸੀ ਕਿ ਮਾਤਾ ਰਾਣੀ ਚੌਕ ਨੇੜੇ ਇਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਸਵਾਰ ਨੌਜਵਾਨ ਆਪਣੇ ਪਰਿਵਾਰ ਨਾਲ ਮਾਡਲ ਟਾਊਨ ਮਾਰਕੀਟ ਰਾਹੀਂ ਮਾਤਾ ਰਾਣੀ ਚੌਕ ਵੱਲ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਇਸ ਦੌਰਾਨ ਇਸ ਨੇ ਸਾਹਮਣੇ ਤੋਂ ਆ ਰਹੀ ਇਕ ਫਾਰਚੂਨਰ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਦੋ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੌਰਾਨ ਰਿੱਚੀ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਸੂਚਨਾ ਮਿਲਣ ‘ਤੇ ਥਾਣਾ 6 ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਰਾਤ 1:30 ਵਜੇ ਤੱਕ ਸੀਸੀਟੀਵੀ ਦੀ ਜਾਂਚ ਕਰਕੇ ਕ੍ਰੇਟਾ ਕਾਰ ਚਾਲਕ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ।
Read More : ਟ੍ਰਾਂਸਫ਼ਾਰਮਰ ਨਾਲ ਟਕਰਾਇਆ ਟਰੱਕ, ਹੋਇਆ ਵੱਡਾ ਧਮਾਕਾ