ਹਸਪਤਾਲ ਦਾਖਲ
ਬਠਿੰਡਾ, 4 ਅਗਸਤ : ਲੈਂਡ ਪੂਲਿੰਗ ਨੀਤੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ਦੌਰਾਨ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਅਚਾਨਕ ਵਿਗੜ ਗਈ।
ਸੰਬੋਧਨ ਕਰਦੇ ਸਮੇਂ ਮਲੂਕਾ ਨੂੰ ਤਬੀਅਤ ਖਰਾਬ ਹੋਣ ਲੱਗੀ ਤੇ ਚੱਕਰ ਆਉਣ ਕਾਰਨ ਡਿੱਗਣ ਹੀ ਵਾਲਾ ਸੀ ਪਰ ਉਨ੍ਹਾਂ ਦੇ ਨਾਲ ਖੜ੍ਹੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੀ ਦੇਖਭਾਲ ਕੀਤੀ ਅਤੇ ਤੁਰੰਤ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲੈ ਗਏ। ਹਸਪਤਾਲ ਪ੍ਰਬੰਧਨ ਨੇ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਹੈ।
Read More : ਪੰਜ ਮੈਂਬਰੀ ਕਮੇਟੀ ਵੱਲੋਂ 11 ਦੇ ਇਜਲਾਸ ਸਬੰਧੀ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ