Foundation stone

ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਨਾਗਰਾ ਤੇ ਸ਼ਾਹਪੁਰ ਕਲਾਂ ਵਿਖੇ 50-50 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ

ਸੁਨਾਮ, 22 ਨਵੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ 04 ਕਰੋੜ 06 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖ ਕੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ। ਇਸ ਦੇ ਨਾਲ-ਨਾਲ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਨਾਗਰਾ ਤੇ ਸ਼ਾਹਪੁਰ ਕਲਾਂ ਵਿਖੇ 50-50 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਨਾਲ ਵਿਕਾਸ ਕਾਰਜ ਵੀ ਕਰਵਾਏ ਜਾਣਗੇ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਤ ਕਰਨ ਅਤੇ ਪਿੰਡ ਪੱਧਰ ‘ਤੇ ਖੇਡ ਸਹੂਲਤਾਂ ਉਪਲਬਧ ਕਰਵਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ।

ਕੈਬਨਿਟ ਮੰਤਰੀ ਨੇ ਪਿੰਡ ਸੰਘਰੇੜੀ ਵਿੱਚ 26.72 ਲੱਖ ਰੁਪਏ ਦੀ ਲਾਗਤ ਨਾਲ ਬਣਣ ਵਾਲੇ ਸਟੇਡੀਅਮ, ਅਕਬਰਪੁਰ ਵਿਖੇ 30.61 ਲੱਖ ਰੁਪਏ ਦੀ ਲਾਗਤ ਨਾਲ, ਨਾਗਰਾ ਵਿਖੇ 24.84 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਨੀਂਹ ਰੱਖਣ ਤੋਂ ਬਾਅਦ ਕੈਬਨਿਟ ਮੰਤਰੀ ਵੱਲੋਂ ਬਲਵਾੜ ਕਲਾਂ ਵਿੱਚ ਸਮਾਗਮ ਵਿੱਚ ਸ਼ਿਰਕਤ ਕਰਦਿਆਂ 15.50 ਲੱਖ ਰੁਪਏ ਦੇ ਸਟੇਡੀਅਮ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।

ਖੁਰਾਣਾ/ਖੁਰਾਣੀ ਦੇ ਸਰਕਾਰੀ ਸਕੂਲ ਵਿਖੇ 56.69 ਲੱਖ ਰੁਪਏ, ਕਨੋਈ ਦੇ ਸਰਕਾਰੀ ਸਕੂਲ ਵਿਖੇ 19.83 ਲੱਖ ਰੁਪਏ ਅਤੇ ਚੱਠੇ ਨਕਟੇ (ਨਵੇਂ ਗੁਰਦੁਆਰੇ ਸਾਹਿਬ ਦੇ ਨਾਲ) ਵਿਖੇ 51.34 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮਾਂ ਦੇ ਨੀਂਹ ਪੱਥਰ ਰੱਖੇ ਗਏ। ਇਸੇ ਤਰ੍ਹਾਂ ਬਿਗੜਵਾਲ ਵਿੱਚ 33.11 ਲੱਖ ਰੁਪਏ, ਬਖ਼ਸ਼ੀਵਾਲਾ (ਮੇਨ ਰੋਡ) ਵਿੱਚ 40.68 ਲੱਖ ਰੁਪਏ, ਘਾਸੀਵਾਲਾ ਵਿੱਚ 48.03 ਲੱਖ ਰੁਪਏ ਅਤੇ ਬੀਰ ਕਲਾਂ (ਵਾਟਰ ਵਰਕਸ ਨੇੜੇ) ਵਿੱਚ 57.79 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮਾਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ ਕੀਤਾ ਗਿਆ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਦੀ ਨੀਂਹ ਮੰਨਦੀ ਹੈ। ਇਸ ਲਈ ਸੂਬੇ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਵਧੀਆ ਮੌਕੇ ਮਿਲ ਸਕਣ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਵੇਂ ਸਟੇਡੀਅਮਾਂ ਦੇ ਨਿਰਮਾਣ ਅਤੇ ਲਾਗਤ ਦੇ ਫਲਸਰੂਪ, ਉਨ੍ਹਾਂ ਦੀ ਸੰਭਾਲ ਵੱਲ ਵੀ ਪਿੰਡ ਵਾਸੀਆਂ ਨੂੰ ਵੱਖਰੀ ਜ਼ਿੰਮੇਵਾਰੀ ਨਾਲ ਯੋਗਦਾਨ ਦੇਣਾ ਚਾਹੀਦਾ ਹੈ, ਤਾਂ ਜੋ ਇਹ ਸਹੂਲਤਾਂ ਲੰਮੇ ਸਮੇਂ ਤੱਕ ਖੇਡ ਪ੍ਰੇਮੀਆਂ ਦੀ ਸੇਵਾ ਕਰ ਸਕਣ।

Read More : ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਵਿਖੇ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

Leave a Reply

Your email address will not be published. Required fields are marked *