ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਾਇਰ ਅਰਜ਼ੀ ਕੀਤੀ ਰੱਦ
ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਬਠਿੰਡਾ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ ’ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦੁਬਾਰਾ ਸੁਣਵਾਈ ਹੋਈ।
ਤੁਹਾਨੂੰ ਦੱਸ ਦੇਈਏ ਕਿ ਮਾਣਯੋਗ ਹਾਈ ਕੋਰਟ ਨੇ ਪਟੀਸ਼ਨ ਨੂੰ ਫਿਰ ਤੋਂ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।
ਇਸ ਤੋਂ ਬਾਅਦ ਅਮਨਦੀਪ ਕੌਰ ਨੇ ਵਕੀਲਾਂ ਰਾਹੀਂ ਇਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ’ਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਅਦਾਲਤ ਨੇ ਇਸਨੂੰ ਸਵੀਕਾਰ ਕਰ ਲਿਆ ਹੈ।
ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਮਹਿਲਾ ਕਾਂਸਟੇਬਲ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।