MP Amritpal Singh

ਅੰਮ੍ਰਿਤਪਾਲ ਸਿੰਘ ਦੇ 2 ਸਾਥੀ ਅਜਨਾਲਾ ਅਦਾਲਤ ’ਚ ਪੇਸ਼

ਦੋ ਦਿਨਾਂ ਦਾ ਮਿਲਿਆ ਪੁਲਸ ਰਿਮਾਂਡ

ਅੰਮ੍ਰਿਤਸਰ, 4 ਦਸੰਬਰ : ਗਰਮ ਖਿਆਲੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 2 ਨਜ਼ਦੀਕੀ ਸਾਥੀ ਕੁਲਵੰਤ ਸਿੰਘ ਅਤੇ ਪੱਪਲਪ੍ਰੀਤ ਸਿੰਘ ਵੀਰਵਾਰ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਹੋਏ।

ਇਹ ਪੇਸ਼ੀ 2023 ਦੇ ਇਕ ਮਾਮਲੇ ਨੂੰ ਲੈ ਕੇ ਕੀਤੀ ਗਈ, ਜਿਸ ਵਿਚ ਸ਼ਿਕਾਇਤਕਰਤਾ ਵਰਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਫਿਰ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵੇਂ ਦੋਸ਼ੀ ਇਕ ਹੋਰ ਮਾਮਲੇ ਵਿਚ ਜੇਲ ਵਿਚ ਸਨ ਅਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਅਜਨਾਲਾ ਅਦਾਲਤ ਵਿਚ ਲਿਆਂਦਾ ਗਿਆ ਸੀ।

ਸੁਣਵਾਈ ਦੌਰਾਨ ਪੁਲਸ ਨੇ ਮਾਮਲੇ ਵਿਚ ਪੁੱਛਗਿੱਛ ਲਈ ਪੰਜ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਪਰ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋ ਦਿਨਾਂ ਦਾ ਪੁਲਸ ਰਿਮਾਂਡ ਦੇਣ ਦਾ ਹੁਕਮ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਹੁਣ ਤੱਕ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਉਨ੍ਹਾਂ ਤੋਂ ਕੁਝ ਵੀ ਬਰਾਮਦ ਨਹੀਂ ਕੀਤਾ ਹੈ।

ਪੁਲਸ ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਉਨ੍ਹਾਂ ਦੇ ਮੋਬਾਈਲ ਫੋਨ, ਲੋਕੇਸ਼ਨ ਅਤੇ ਹੋਰ ਸਬੂਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

Read More : ਮਾਨ ਸਰਕਾਰ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ : ਗੋਇਲ

Leave a Reply

Your email address will not be published. Required fields are marked *