ਸੀ. ਆਈ. ਐੱਸ. ਐੱਫ. ਤੇ ਪੁਲਿਸ ਵਲੋਂ ਇਲਾਕੇ ਦੀ ਕੀਤੀ ਜਾ ਰਹੀ ਚੈਕਿੰਗ
ਅੰਮ੍ਰਿਤਸਰ, 22 ਜੁਲਾਈ : ਅੱਜ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ, ਜਿਸ ਵਿਚ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਸੀ. ਆਈ. ਐੱਸ. ਐੱਫ. ਤੇ ਪੁਲਿਸ ਟੀਮਾਂ ਚੌਕਸ ਹੋ ਗਈਆ ਹਨ ਅਤੇ ਇਲਾਕੇ ਦੀ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ।
Read More : ਵਿਦੇਸ਼ੀ ਹਥਿਆਰਾਂ ਦੇ 4 ਸੌਦਾਗਰ ਗ੍ਰਿਫਤਾਰ