ਕੁਲਦੀਪ ਧਾਲੀਵਾਲ

ਅੰਮ੍ਰਿਤਸਰ ਨੂੰ ਮਿਲੀ 11 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੌਗਾਤ

ਕਰੋੜਾਂ ਰੁਪਏ ਦੇ ਫੰਡ ਜਾਰੀ, ਮਈ ਤੱਕ ਮੁਕੰਮਲ ਹੋਣਗੇ ਪ੍ਰੋਜੈਕਟ : ਵਿਧਾਇਕ ਧਾਲੀਵਾਲ

ਅਜਨਾਲਾ, 18 ਮਾਰਚ : ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅਜਨਾਲਾ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਇਹਨਾਂ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕਰ ਕੇ ਟੈਂਡਰ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।

ਇਸ ਯੋਜਨਾ ਤਹਿਤ ਬੱਲਵਾਲ ਅਤੇ ਗੁੱਜਰਪੁਰਾ ਵਿੱਚ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਸਿਹਤ ਅਤੇ ਤੰਦਰੁਸਤੀ ਕੇਂਦਰ ਬਣਾਏ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿਚ ਬਣਨ ਵਾਲੇ ਹਰੇਕ ਕਲੀਨਿਕ ਲਈ 24 ਤੋਂ 25 ਲੱਖ ਰੁਪਏ ਅਲਾਟ ਕੀਤੇ ਗਏ ਹਨ। ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੁੱਲ 4 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਇਹਨਾਂ ਕਲੀਨਿਕਾਂ ਵਿਚ ਮਰੀਜ਼ਾਂ ਦੇ 42 ਕਿਸਮਾਂ ਦੇ ਟੈਸਟ ਅਤੇ ਦਵਾਈਆਂ ਬਿਲਕੁਲ ਮੁਫ਼ਤ ਹੋਣਗੀਆਂ। ਸਰਕਾਰ ਦਾ ਟੀਚਾ ਮਈ ਤੱਕ ਇਹਨਾਂ ਕਾਰਜਾਂ ਨੂੰ ਪੂਰਾ ਕਰਨਾ ਹੈ। ਧਾਲੀਵਾਲ ਨੇ ਅੱਗੇ ਦੱਸਿਆ ਕਿ ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਸੜਕਾਂ ਦੇ ਵਿਕਾਸ ਅਤੇ ਹੜ੍ਹਾਂ ਦੀ ਰੋਕਥਾਮ ਲਈ ਨਾਲਿਆਂ ਦੀ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Read More : ਚੰਡੀਗੜ੍ਹ ਵਿਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ

Leave a Reply

Your email address will not be published. Required fields are marked *