ਲੋਪੋਕੇ, 23 ਅਗਸਤ :ਪਿੰਡ ਭੀਲੋਵਾਲ ਪੱਕਾ ਵਿਖੇ ਕਰੰਟ ਲੱਗਣ ਨਾਲ ਇਕ ਬੱਚੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ।
ਇਸ ਸਬੰਧੀ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 8 ਸਾਲਾ ਬੱਚੀ ਖੁਸ਼ੀ ਕੌਰ ਜੋ ਸਕੂਲ ’ਚ ਛੁੱਟੀ ਹੋਣ ਤੋਂ ਬਾਅਦ ਘਰ ਆਈ ਸੀ ਤੇ ਆਉਂਦਿਆਂ ਹੀ ਆਪਣੀ ਦਾਦੀ ਦੇ ਘਰ ਚਲੇ ਗਈ। ਉਥੇ ਉਹ ਪੱਖੇ ਦੀ ਤਾਰ ਲਾਉਣ ਲੱਗੀ ਤੇ ਕਰੰਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ।
Read More : ਮੁੱਖ ਮੰਤਰੀ ਮਾਨ ਨੇ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ