ਲੜਕਾ ਗੰਭੀਰ ਜ਼ਖ਼ਮੀ, ਤਿੰਨ ਦਿਨ ਪਹਿਲਾ ਹੋਇਆ ਸੀ ਵਿਆਹ
ਫ਼ਤਿਹਗੜ੍ਹ ਸਾਹਿਬ, 26 ਨਵੰਬਰ : ਫ਼ਤਿਹਗੜ੍ਹ ਸਾਹਿਬ ‘ਚ ਨਵੇਂ ਵਿਆਹੇ ਜੋੜੇ ਨਾਲ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਲੜਕੀ ਦੀ ਮੌਤ ਹੋ ਗਈ, ਜਦਕਿ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਦੋਵਾਂ ਦਾ ਵਿਆਹ 3 ਦਿਨ ਪਹਿਲਾਂ ਹੀ ਹੋਇਆ ਹੈ। ਲੜਕੇ ਦੀ ਪਛਾਣ ਗੁਰਮੁਖ ਸਿੰਘ ਜਦਕਿ ਮ੍ਰਿਤਕ ਲੜਕੀ ਦੀ ਪਛਾਣ ਅਮਰਦੀਪ ਕੌਰ ਵਜੋਂ ਹੋਈ ਹੈ।
ਇਸ ਸਬੰਧੀ ਥਾਣਾ ਬਡਾਲੀ ਆਲਾ ਸਿੰਘ ਦੇ ਐੱਸ. ਐੱਚ. ਓ. ਹਰਕੀਰਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਾਨੁਪੁਰ ਤੋਂ ਬਲਾੜੇ ਵਾਲੇ ਰੋਡ ‘ਤੇ ਹਾਦਸਾ ਵਾਪਰਿਆ ਹੈ, ਜਿਸ ਵਿਚ ਇਕ ਤੇਜ਼ ਰਫ਼ਤਾਰ ਕਾਰ ਦਰਖ਼ੱਤ ਨਾਲ ਟਕਰਾਈ ਗਈ। ਇਸ ਕਾਰ ਵਿੱਚ 21 ਵਰ੍ਹਿਆਂ ਦਾ ਨਵ-ਵਿਆਹਿਆ ਜੋੜਾ ਸਵਾਰ ਸੀ।
ਹਾਦਸੇ ਵਿੱਚ ਲੜਕੀ ਅਮਰਦੀਪ ਕੌਰ ਦੀ ਮੌਤ ਹੋ ਗਈ ਅਤੇ ਗੁਰਮੁਖ ਸਿੰਘ ਦਾ ਇਲਾਜ ਸੈਕਟਰ 32 ਚੰਡੀਗੜ੍ਹ ਵਿੱਖੇ ਚੱਲ ਰਿਹਾ ਹੈ, ਇਹਨਾਂ ਦਾ ਵਿਆਹ ਇਸੇ ਐਤਵਾਰ 23 ਨਵੰਬਰ ਨੂੰ ਹੋਇਆ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।
Read More : ਦਿੱਲੀ ਗੁਰਦੁਆਰਾ ਕਮੇਟੀ ਨੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
