ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 100 ਲੱਖ ਮੀਟ੍ਰਿਕ ਟਨ (ਐੱਲ. ਐੱਮ. ਟੀ.) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ’ਚੋਂ 97 ਐੱਲ. ਐੱਮ. ਟੀ. ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ।
ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ’ਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।
ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐੱਲ. ਐੱਮ. ਟੀ. ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਫਸਲ ਦੀ ਅਦਾਇਗੀ ਦੇ ਸਬੰਧ ਵਿਚ ਕਿਸਾਨਾਂ ਦੇ ਖਾਤਿਆਂ ’ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ।
Read More : ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ : ਰਾਜਾ ਵੜਿੰਗ
