50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ
ਬਟਾਲਾ, 11 ਅਗਸਤ : ਅੱਜ ਜ਼ਿਲਾ ਗੁਰਦਾਸਪੁਰ ਵਿਚ ਪੈਂਦੀ ਪੁਲਸ ਚੌਕੀ ਵਡਾਲਾ ਬਾਂਗਰ ਤੋਂ ਕੁਝ ਹੀ ਦੂਰੀ ’ਤੇ ਸਥਿਤ ਇਕ ਮੈਡੀਕਲ ਸਟੋਰ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਮੈਡੀਕਲ ਸਟੋਰ ਦੇ ਮਾਲਕ ਹਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਮੈਡੀਕਲ ਸਟੋਰ ’ਤੇ ਬੈਠੇ ਹੋਏ ਸੀ। ਇਸ ਦੌਰਾਨ ਬਟਾਲਾ ਸਾਈਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਮੈਡੀਕਲ ਸਟੋਰ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਿਆ।
ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੇ ਲੜਕਾ ਵਿਦੇਸ਼ ਕੈਨੇਡਾ ਰਹਿੰਦਾ ਹੈ ਅਤੇ ਉਸਨੂੰ ਇਕ ਵਿਅਕਤੀ ਨੇ ਫੋਨ ਕਰ ਕੇ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਉਸਨੂੰ ਧਮਕੀਆਂ ਵੀ ਦਿੱਤੀਆਂ ਹਨ। ਇਸ ਸਬੰਧੀ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Read More : ਪ੍ਰੇਮੀ ਜੋੜੇ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ