Anil Joshi joins Congress

ਕਾਂਗਰਸ ਦੇ ਹੋਏ ਅਨਿਲ ਜੋਸ਼ੀ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਸਰਕਾਰ ’ਚ ਰਹਿ ਚੁੱਕੇ ਹਨ ਮੰਤਰੀ

ਚੰਡੀਗੜ੍ਹ, ,1 ਅਕਤੂਬਰ :  ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਨਿਲ ਜੋਸ਼ੀ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।

ਉਨ੍ਹਾਂ ਨੇ ਹਾਲ ਹੀ ਵਿਚ ਦਿੱਲੀ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇ ਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ ਸੀ। ਅੱਜ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂ ਮੌਜੂਦ ਸਨ। ਨਵਜੋਤ ਕੌਰ ਸਿੱਧੂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।

ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿੱਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿੱਚ ਵਾਪਸ ਆ ਗਏ ਸਨ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਲੜੀਆਂ ਪਰ ਉਹ ਹਾਰ ਗਏ ਸਨ। ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ ਉੱਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ।

ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ, “ਪੰਜਾਬ ਕਾਂਗਰਸ ਵੋਟ ਚੋਰੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਉਠਾਉਣ ਲਈ ਪੰਜਾਬ ਭਰ ਵਿੱਚ ਯਾਤਰਾ ਦਾ ਆਯੋਜਨ ਕਰੇਗੀ। ਇਸ ਯਾਤਰਾ ਦਾ ਰਸਤਾ ਅਤੇ ਯੋਜਨਾ ਜਲਦੀ ਹੀ ਅੰਤਿਮ ਰੂਪ ਦੇ ਦਿੱਤੀ ਜਾਵੇਗੀ। ਅਸੀਂ ਸਾਬਕਾ ਮੰਤਰੀ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦੇ ਹਾਂ।

Read More : ਆਰ.ਐੱਸ.ਐੱਸ.ਦੀ 100ਵੀਂ ਵਰ੍ਹੇਗੰਢ ‘ਤੇ ਵਿਸ਼ੇਸ਼ ਡਾਕ ਟਿਕਟ ਅਤੇ ਸਿੱਕਾ ਜਾਰੀ

Leave a Reply

Your email address will not be published. Required fields are marked *