Model Code of Conduct

ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ

14 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ 17 ਦਸੰਬਰ ਨੂੰ ਆਉਣਗੇ ਨਤੀਜੇ

ਚੰਡੀਗੜ੍ਹ, 28 ਨਵੰਬਰ : ਰਾਜ ਚੋਣ ਕਮਿਸ਼ਨ ਨੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਅੱਜ ਸ਼ੁੱਕਰਵਾਰ ਨੂੰ ਦੁਪਹਿਰ 3:30 ਵਜੇ ਕਰ ਦਿੱਤਾ।

ਇਸ ਦਾ ਐਲਾਨ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ। ਇਸ ਚੋਣ ਵਿੱਚ ਰਾਜ ਦੇ 1.35 ਕਰੋੜ ਵੋਟਰ ਹਿੱਸਾ ਲੈਣਗੇ। ਕੁੱਲ ਸੀਟਾਂ ਵਿਚੋਂ ਔਰਤਾਂ ਨੂੰ 50 ਫੀਸਦੀ ਰਿਜਰਵੇਸ਼ਨ ਮਿਲੇਗੀ। ਪੰਜਾਬ ਭਰ ਵਿਚ 19181 ਬੂਥ ਹੋਣਗੇ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ 14 ਦਸੰਬਰ ਦਿਨ ਐਤਵਾਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਆਉਣਗੇ। 1 ਤੋਂ 4 ਦਸੰਬਰ ਤੱਕ ਕਾਗ਼ਜ਼ ਭਰੇ ਜਾਣਗੇ । 5 ਨੂੰ ਕਾਗਜ਼ ਦੀ ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀ ਵਾਪਸ ਲਏ ਜਾ ਸਕਦੇ ਹਨ। ਵੋਟਾਂ ਪੈਣ ਦਾ ਸਮਾਂ ਸਵੇਰ 8 ਤੋਂ ਸ਼ਾਮ ਚਾਰ 4 ਵਜੇ ਤਕ ਹੋਵੇਗਾ।ਇਸ ਦੇ ਨਾਲ ਪੇਂਡੂ ਖੇਤਰ ਵਿੱਚ ਚੋਣ ਜ਼ਾਬਤਾ ਲੱਗ ਗਿਆ ਹੈ। ਬਦਲੀਆਂ ਬੰਦ ਹੋ ਗਈਆਂ ਹਨ ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਫੀਸ 400 ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ 200 ਰੁਪਏ ਫੀਸ ਪੰਚਾਇਤ ਸਮਿਤੀ ਚੋਣਾਂ ਲਈ ਰੱਖੀ ਗਈ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ 5 ਦਸੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ ਸੀ।ਜਾਣਕਾਰੀ ਅਨੁਸਾਰ 15 ਦਸੰਬਰ ਤੱਕ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ।ਪੇਂਡੂ ਖੇਤਰ ਨਾਲ ਜੁੜੀ ਇਹ ਸਭ ਤੋਂ ਵੱਡੀ ਚੋਣ ਹੁੰਦੀ ਹੈ। ਇਸ ਚੋਣ ਵਿੱਚ 13,236 ਗ੍ਰਾਮ ਪੰਚਾਇਤਾਂ ਦੇ ਵੋਟਰ ਹਿੱਸਾ ਲੈਂਦੇ ਹਨ।ਜਾਣਕਾਰੀ ਅਨੁਸਾਰ ਵਰਤਮਾਨ ਵਿੱਚ ਵੋਟਰਾਂ ਦੀ ਗਿਣਤੀ 1,35,98,000 ਹੈ, ਜਦੋਂ ਕਿ ਪਿਛਲੀ ਵਾਰ 1.34 ਕਰੋੜ ਵੋਟਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ ਸੀ।

Read More : ਪੁਲਸ ਅਤੇ ਬੀ.ਕੇ.ਆਈ. ਦੇ ਗੁਰਗੇ ਵਿਚਕਾਰ ਮੁਕਾਬਲਾ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ

Leave a Reply

Your email address will not be published. Required fields are marked *