ਅੰਮ੍ਰਿਤਸਰ ਪੁਲਸ

ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 3 ਕਾਬੂ

ਅੰਮ੍ਰਿਤਸਰ, 3 ਫਰਵਰੀ: ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਾਰਕੁਨਾਂ ਨੂੰ 7 ਆਧੁਨਿਕ ਪਿਸਤੌਲਾਂ ਸਮੇਤ ਕਾਬੂ ਕਰ ਲਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (ਤਰਨਤਾਰਨ), ਸੁਮਿਤ ਉਰਫ਼ ਸਚਿਨ (ਅੰਮ੍ਰਿਤਸਰ) ਅਤੇ ਵਿਸ਼ਾਲ ਕੁਮਾਰ (ਭਿਖੀਵਿੰਡ) ਵਜੋਂ ਹੋਈ ਹੈ।

ਪੁਲਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ’ਚ ਤਿੰਨ 9 ਐੱਮ.ਐੱਮ. ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ ਬੇਰੇਟਾ, ਇਕ ਤੁਰਕੀ ਦਾ ਬਣਿਆ ਜ਼ਿਗਾਨਾ ਅਤੇ ਹੋਰ ਆਧੁਨਿਕ ਪਿਸਤੌਲ ਸ਼ਾਮਲ ਹਨ। ਮੁੱਢਲੀ ਜਾਂਚ ਮੁਤਾਬਕ ਇਹ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਏ ਗਏ ਸਨ।

ਇਹ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਸਮੱਗਲਰਾਂ ਦੇ ਸਿੱਧੇ ਸੰਪਰਕ ’ਚ ਸਨ। ਗ੍ਰਿਫ਼ਤਾਰ ਮੁਲਜ਼ਮ ਆਪਣੇ ਹੈਂਡਲਰਾਂ ਦੇ ਹੁਕਮ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਅਤੇ ਅੱਗੇ ਸਪਲਾਈ ਕਰਦੇ ਸਨ।

ਪੁਲਸ ਆਪ੍ਰੇਸ਼ਨ ਦਾ ਵੇਰਵਾ: ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਇਕ ਯੋਜਨਾਬੱਧ ਆਪ੍ਰੇਸ਼ਨ ਚਲਾਇਆ ਗਿਆ ਸੀ। ਸਭ ਤੋਂ ਪਹਿਲਾਂ ਰੇਸ਼ਮ ਸਿੰਘ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਨਿਸ਼ਾਨਦੇਹੀ ’ਤੇ ਬਾਕੀ ਹਥਿਆਰ ਅਤੇ ਸਾਥੀ ਕਾਬੂ ਕੀਤੇ ਗਏ। ਮੁਲਜ਼ਮ ਸੁਮਿਤ ਆਪਣੇ ਕਾਰ ਬਾਜ਼ਾਰ ਦੇ ਕਾਰੋਬਾਰ ਦੀ ਆੜ ’ਚ ਇਹ ਗੈਰ-ਕਾਨੂੰਨੀ ਧੰਦਾ ਕਰ ਰਿਹਾ ਸੀ। ਅੰ

ਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Read More : ਅਕਾਲੀ ਆਗੂ ਬਿਕਰਮ ਮਜੀਠੀਆ ਰਿਹਾਅ

Leave a Reply

Your email address will not be published. Required fields are marked *