arrested

ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਪੁਲਸ ਨੇ ਅਦਾਲਤ ’ਚ ਕੀਤਾ ਪੇਸ਼, 3 ਦਿਨਾਂ ਦਾ ਮਿਲਿਆ ਰਿਮਾਂਡ

ਅੰਮ੍ਰਿਤਸਰ, 17 ਜੂਨ :-ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਧਮਕੀਆਂ ਦੇਣ ਦੇ ਬਹੁਚਰਚਿਤ ਮਾਮਲੇ ਵਿਚ ਅੰਮ੍ਰਿਤਸਰ ਦੀ ਪੁਲਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਈ-ਮੇਲ ਰਹਿਣ ਧਮਕੀ ਦੇਣ ਵਾਲੇ ਰਮਨਦੀਪ ਸਿੰਘ ਉਰਫ ਰਮਨ ਨੂੰ ਪਟਿਆਲੇ ਤੋਂ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੋਹਕਮਪੁਰਾ ਦੀ ਪੁਲਸ ਵੱਲੋਂ ਰਮਨਦੀਪ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਤਿੰਨ ਦੇ ਦਿਨਾਂ ਪੁਲਸ ਰਿਮਾਂਡ ਦੇ ਆਦੇਸ਼ ਦਿੱਤੇ ਹਨ।

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡੇ ਵਾਲੇ ਘਟਨਾਕ੍ਰਮ ਤੋਂ ਬਾਅਦ ਦੀਪਿਕਾ ਲੂਥਰਾ ਉਨ੍ਹਾਂ ਦੇ ਦਫਤਰ ਆ ਕੇ ਉਨ੍ਹਾਂ ਨੂੰ ਮਿਲੀ ਸੀ ਅਤੇ ਉਸ ਦੀ ਸ਼ਿਕਾਇਤ ’ਤੇ ਸਾਈਬਰ ਕ੍ਰਾਇਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। ਜਿਹੜੀਆਂ ਦੀਪਿਕਾ ਨੂੰ ਧਮਕੀਆਂ ਮਿਲ ਰਹੀਆਂ ਸਨ ਉਸ ਦੇ ਮੱਦੇਨਜ਼ਰ ਸਭ ਤੋਂ ਪਹਿਲਾਂ ਦੀਪਿਕਾ ਨੂੰ ਸੁਰੱਖਿਆ ਦਿੱਤੀ ਗਈ ਅਤੇ ਨਾਲ ਹੀ ਧਮਕੀਆਂ ਦੇ ਸੌਰਸ ਲੱਭਣੇ ਸ਼ੁਰੂ ਕਰ ਦਿੱਤੇ।

ਧਮਕੀ ਦੇਣ ਵਾਲੇ ਰਮਨਦੀਪ ਸਿੰਘ ਉਰਫ ਰਮਨ ਹੈ ਜਿਹੜਾ ਕਿ ਪਿੰਡ ਉਲਾਣਾ, ਡਾਕਖਾਨਾ ਲਾਛੜੂ ਕਲਾਂ, ਥਾਣਾ ਘਨੋਰ, ਜ਼ਿਲਾ ਪਟਿਆਲਾ ਦਾ ਰਹਿਣ ਵਾਲਾ ਹੈ। ਅੰਮ੍ਰਿਤਸਰ ਦੀ ਪੁਲਸ ਨੇ ਇਸ ਨੂੰ ਪਟਿਆਲੇ ਤੋਂ ਗ੍ਰਿਫ਼ਤਾਰ ਕਰ ਕੇ ਅੰਮ੍ਰਿਤਸਰ ਲਿਆਂਦਾ ਅਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਹਾਲਾਂਕਿ ਇਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਕਿ ਉਸ ਨੇ ਦੀਪਿਕਾ ਲੂਥਰਾ ਨੂੰ ਈ-ਮੇਲ ਕੀਤੀ ਸੀ ਪਰ ਫਿਰ ਵੀ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ ਤਾਂ ਜੋ ਰਮਨਦੀਪ ਦੇ ਕੋਈ ਹੋਰ ਲਿੰਕ ਸਾਹਮਣੇ ਆਉਂਦੇ ਹਨ ਅਤੇ ਉਸ ਮੁਤਾਬਿਕ ਕੋਈ ਨਵੀਂ ਲੀਡ ਮਿਲ ਸਕਦੀ ਹੈ। ਗ੍ਰਿਰਫ਼ਤਾਰ ਕੀਤੇ ਰਮਨਦੀਪ ਕੋਲੋਂ ਉਸ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ, ਜਿਸ ਦਾ ਇਸਤੇਮਾਲ ਕਰ ਕੇ ਉਸ ਨੇ ਧਮਕੀ ਭਰੀ ਈ-ਮੇਲ ਕੀਤੀ ਸੀ।

Read More : ਕਲੀਨਿਕ ਤੋਂ ਘਰ ਪਰਤ ਰਹੇ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ

Leave a Reply

Your email address will not be published. Required fields are marked *