‘ਆਪ’ ਵਰਕਰਾਂ ਦੀਆਂ ਗ੍ਰਿਫ਼ਤਾਰੀਆਂ ‘ਤੇ ਜਤਾਇਆ ਇਤਰਾਜ਼
ਨਵੀਂ ਦਿੱਲੀ, 2 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਇੱਕ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਕੇਜਰੀਵਾਲ ਨੇ ਗੁਜਰਾਤ ਵਿਚ ਪਾਰਟੀ ਵਰਕਰਾਂ ਵਿਰੁੱਧ ਕੀਤੀ ਜਾ ਰਹੀ ਪੁਲਿਸ ਕਾਰਵਾਈ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕੇਜਰੀਵਾਲ ਨੇ ਦੋਸ਼ ਲਾਇਆ ਕਿ ਪੰਚਾਇਤ ਅਤੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ‘ਆਪ’ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ 160 ਤੋਂ ਵੱਧ ਵਰਕਰਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਰਕਾਰ 10,000 ਹੋਰ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾ ਕੇ ਅਜਿਹੇ ਹੱਥਕੰਡੇ ਅਪਣਾ ਰਹੀ ਹੈ, ਪਰ ਗੁਜਰਾਤ ਦੇ ਲੋਕ ਅਜਿਹੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਚੋਣਾਂ ਵਿੱਚ ਇਸ ਦਾ ਮੂੰਹ-ਤੋੜ ਜਵਾਬ ਦੇਣਗੇ।
Read More : ਜੋਗਿੰਦਰਾ ਗਰੁੱਪ ਪੰਜਾਬ ਵਿਚ ਕਰੇਗਾ 1,100 ਕਰੋੜ ਦਾ ਨਿਵੇਸ਼ : ਸੰਜੀਵ ਅਰੋੜਾ
