ਅਸ਼ਵਨੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਿਆ

ਸੂਬਾ ਪ੍ਰਧਾਨ ਜਾਖੜ ਤੇ ਕੇਂਦਰੀ ਰਾਜ ਮੰਤਰੀ ਬਿੱਟੂ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 13 ਜੁਲਾਈ : ਅੱਜ ਚੰਡੀਗੜ੍ਹ ਦੇ ਸੈਕਟਰ-37 ’ਚ ਇਕ ਸਮਾਗਮ ਦੌਰਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਅਸ਼ਵਨੀ ਸ਼ਰਮਾ ਨੂੰ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ।

ਉਨ੍ਹਾਂ ਆਸ ਪ੍ਰਗਟਾਈ ਕਿ ਅਸ਼ਵਨੀ ਸ਼ਰਮਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ।
ਦੱਸ ਦਈਏ ਕਿ ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪਿਛਲੇ ਦਿਨੀਂ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਜਨਵਰੀ-2020 ਤੋਂ ਜੁਲਾਈ-2023 ਤਕ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਦੀ ਕੌਮੀ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਸਾਲ-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ।

ਇਸ ਸਬੰਧੀ ਅਸ਼ਵਨੀ ਸ਼ਰਮਾ ਨੇ ਭਾਜਪਾ ਲੀਡਰਸ਼ਿਪ ਵੱਲੋਂ ਇਹ ਜ਼ਿੰਮੇਵਾਰੀ ਸੌਂਪਣ ’ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

Leave a Reply

Your email address will not be published. Required fields are marked *