ਵਿਜੀਲੈਂਸ ਬਿਊਰੋ

ਏ.ਐੱਸ.ਆਈ. 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਜਲੰਧਰ ਨੇ ਜਾਲ ਵਿਛਾ ਕੇ ਪੁਲਸ ਅਧਿਕਾਰੀ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 9 ਮਾਰਚ : ਵਿਜੀਲੈਂਸ ਬਿਊਰੋ ਨੇ ਪੁਲਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੂੰ ਗਾਂਧੀ ਕੈਂਪ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗਿ੍ਫ਼ਤਾਰ ਕੀਤਾ ਗਿਆ ਹੈ।

ਏ.ਐੱਸ.ਆਈ. ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਜੇ ਉਹ ਉਸ ਨੂੰ ਨਾ ਮਿਲਿਆ ਤਾਂ ਉਸ ਨੂੰ ਇਕ ਮਾਮਲੇ ’ਚ ਨਾਮਜ਼ਦ ਕਰ ਲਿਆ ਜਾਵੇਗਾ। ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਮੁਲਜ਼ਮ ਨੂੰ ਮਿਲੇ, ਤਾਂ ਉਸ ਨੇ ਮਾਮਲੇ ’ਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸੌਦੇਬਾਜ਼ੀ ਦੀ ਸਮੀਖਿਆ ਕਰਦਿਆਂ ਮੁਲਜ਼ਮ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰਨ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਮੌਕੇ ’ਤੇ ਹੀ 10,000 ਰੁਪਏ ਦੇ ਦਿੱਤੇ, ਪਰ ਮੁਲਜ਼ਮ ਬਾਕੀ ਰਕਮ ਲਈ ਅੜਿਆ ਰਿਹਾ। ਅਖ਼ੀਰ ਉਹ 8,000 ਰੁਪਏ ਹੋਰ ਲੈਣ ਲਈ ਮੰਨ ਗਿਆ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਤੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 8,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ।

Read More : ਜੇਕਰ ਕਿਸੇ ਅਧਿਆਪਕ ਦੀ ਹਾਦਸੇ ਵਿਚ ਮੌਤ ਹੋ ਜਾਂਦੀ ਹੈ ਤਾਂ 1 ਕਰੋੜ ਰੁਪਏ ਦਿੱਤੇ ਜਾਣਗੇ : ਹਰਜੋਤ ਬੈਂਸ

Leave a Reply

Your email address will not be published. Required fields are marked *