ASI Mangat Ram

ਲਾਪਰਵਾਹੀ ਵਰਤਣ ਵਾਲਾ ਏ.ਐੱਸ.ਆਈ. ਮੰਗਤ ਰਾਮ ਨੌਕਰੀ ਤੋਂ ਬਰਖਾਸਤ

ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਅਤੇ ਕਤਲ ਦਾ ਮਾਮਲਾ

ਜਲੰਧਰ, 27 ਨਵੰਬਰ : ਜ਼ਿਲਾ ਜਲੰਧਰ ਸ਼ਹਿਰ ਦੀ ਇੱਕ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਅਤੇ ਕਤਲ ਦੇ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਏ.ਐੱਸ.ਆਈ. ਮੰਗਤ ਰਾਮ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਹੁਕਮ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ 22 ਨਵੰਬਰ ਨੂੰ ਪਰਿਵਾਰ ਨੇ ਪੱਛਮੀ ਹਲਕੇ ਵਿੱਚ ਇਕ 13 ਸਾਲਾ ਲੜਕੀ ਦੇ ਲਾਪਤਾ ਹੋਣ ਦੀ ਰਿਪੋਰਟ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਨੂੰ ਦਿੱਤੀ। ਇਸ ਤੋਂ ਬਾਅਦ ਏ. ਐਸ. ਆਈ. ਮੰਗਤ ਰਾਮ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚਿਆ। ਉਹ ਘਰ ਦੇ ਅੰਦਰ ਚਲਾ ਗਿਆ।

ਇਸ ਦੌਰਾਨ 20 ਮਿੰਟ ਅੰਦਰ ਬਿਤਾਉਣ ਤੋਂ ਬਾਅਦ ਉਸਨੇ ਪਰਿਵਾਰ ਨੂੰ ਦੱਸਿਆ ਕਿ ਅੰਦਰ ਕੁਝ ਵੀ ਨਹੀਂ ਹੈ। ਇਸ ਮਾਮਲੇ ਵਿੱਚ ਏ. ਐੱਸ.ਆਈ. ਨੂੰ 22 ਨਵੰਬਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਉਸਦੀ ਬਰਖਾਸਤਗੀ ਦੀ ਮੰਗ ਜਾਰੀ ਹੈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੇ ਏ.ਐੱਸ.ਆਈ. ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਮੰਗ ਕੀਤੀ ਸੀ ਕਿ ਏ.ਐੱਸ.ਆਈ. ਨੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤੀ ਹੈ।

Read More : ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

Leave a Reply

Your email address will not be published. Required fields are marked *