ਏ. ਐੱਸ. ਆਈ.

ਡਿਊਟੀ ਤੋਂ ਵਾਪਸ ਆ ਰਹੇ ਏ.ਐੱਸ.ਆਈ. ਦੀ ਸੜਕ ਹਾਦਸੇ ’ਚ ਮੌਤ

ਤੇਜ਼ ਰਫ਼ਤਾਰ ਇਨੋਵਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਬਟਾਲਾ, 8 ਮਾਰਚ : ਡਿਊਟੀ ਤੋਂ ਵਾਪਸ ਆ ਰਹੇ ਪੀ. ਓ. ਸਟਾਫ ਦੇ ਏ. ਐੱਸ. ਆਈ. ਦੇ ਮੋਟਰਸਾਈਕਲ ਨੂੰ ਇਕ ਤੇਜ਼ ਰਫ਼ਤਾਰ ਇਨੋਵਾ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ ਜਿਸ ਦੇ ਚਲਦਿਆਂ ਏ. ਐੱਸ. ਆਈ. ਦੀ ਮੌਤ ਹੋ ਗਈ।

ਇਸ ਸਬੰਧੀ ਥਾਣਾ ਸਿਵਲ ਲਾਈਨ ਨੂੰ ਦਰਜ ਕਰਵਾਏ ਬਿਆਨਾਂ ’ਚ ਏ. ਐੱਸ. ਆਈ. ਸੁਖਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਸ਼ੀਆ ਨੇ ਦੱਸਿਆ ਕਿ ਉਹ ਪੁਲਸ ਵਿਚ ਪੀ. ਓ. ਸਟਾਫ ਬਟਾਲਾ ’ਚ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ ਉਹ ਪੀ. ਓ. ਸਟਾਫ ਦੇ ਏ. ਐੱਸ. ਆਈ. ਮੁਖਤਿਆਰ ਸਿੰਘ ਅਤੇ ਕਾਂਸਟੇਬਲ ਜਸਪਿੰਦਰ ਸਿੰਘ ਨਾਲ ਆਪਣੀ ਡਿਊਟੀ ਤੋਂ ਬਾਅਦ ਥਾਣਾ ਰੰਗੜ ਨੰਗਲ ਤੋਂ ਵਾਪਸ ਬਟਾਲਾ ਆ ਰਹੇ ਸਨ ਕਿ ਜਦ ਉਹ ਸ਼ੇਰੇ ਪੰਜਾਬ ਢਾਬੇ ਦੇ ਨਜ਼ਦੀਕ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਇਨੋਵਾ ਚਾਲਕ ਨੇ ਏ. ਐੱਸ. ਆਈ. ਮੁਖਤਿਆਰ ਸਿੰਘ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ।

ਜਿਸ ਦੇ ਚਲਦਿਆਂ ਏ. ਐੱਸ. ਆਈ. ਮੁਖਤਿਆਰ ਸਿੰਘ ਮੋਟਰ ਸਾਈਕਲ ਸਮੇਤ ਸੜਕ ’ਤੇ ਡਿੱਗ ਗਏ ਅਤੇ ਗੰਭੀਰ ਜ਼ਖਮੀ ਹੋ ਗਏ ਜਦਕਿ ਇਨੋਵਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਏ. ਐੱਸ. ਆਈ. ਮੁਖਤਿਆਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਓਧਰ ਦੂਜੇ ਪਾਸੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਏ. ਐੱਸ. ਆਈ. ਸੁਖਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read More : ਭਿਆਨਕ ਹਾਦਸੇ ਨੇ ਖੋਹੀਆਂ 2 ਜ਼ਿੰਦਗੀਆਂ

Leave a Reply

Your email address will not be published. Required fields are marked *