ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

ਕੇਸ ’ਚ ਮਦਦ ਕਰਨ ਅਤੇ ਰਿਮਾਂਡ ਨਾ ਲੈਣ ਬਦਲੇ ਮੰਗੀ ਸੀ 80 ਹਜ਼ਾਰ ਰੁਪਏ ਰਿਸ਼ਵਤ

ਫ਼ਰੀਦਕੋਟ, 21 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਸ ਥਾਣਾ ਜੈਤੋ, ਜ਼ਿਲਾ ਫ਼ਰੀਦਕੋਟ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ’ਚ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਉਕਤ ਏ.ਐੱਸ.ਆਈ. ਨੇ ਇਸ ਕੇਸ ’ਚ ਮਦਦ ਕਰਨ ਅਤੇ ਪੁਲਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਸੌਦਾ 80,000 ਰੁਪਏ ’ਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000 ਰੁਪਏ ਪਹਿਲਾਂ ਹੀ ਲੈ ਲਏ ਸਨ।

ਇਸ ਤੋਂ ਬਾਅਦ ਏ.ਐੱਸ.ਆਈ. ਨੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 40,000 ਰੁਪਏ ਹੋਰ ਮੰਗੇ, ਜਿਸ ਦੀ ਪੂਰੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਫ਼ਰੀਦਕੋਟ ਨਾਲ ਰਾਬਤਾ ਕੀਤਾ, ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ।

ਮੁਲਜ਼ਮ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 33,500 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Read More : ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ ਹੈਰੋਇਨ ਬਰਾਮਦ

Leave a Reply

Your email address will not be published. Required fields are marked *