ਪਾਕਿਸਤਾਨ ਨੂੰ ਹਰਾ ਕੇ ਭਾਰਤ ਨੇ ਸੁਪਰ-4 ਵਿਚ ਆਪਣੀ ਜਗ੍ਹਾ ਕੀਤੀ ਪੱਕੀ
ਦੁਬਈ, 14 ਸਤੰਬਰ : ਪਹਿਲਗਾਮ ਹਮਲੇ ਤੋਂ ਬਾਅਦ ਐਤਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿਚ ਭਾਰਤੀ ਅਤੇ ਪਾਕਿਸਤਾਨੀ ਕ੍ਰਿਕਟ ਟੀਮਾਂ ਪਹਿਲੀ ਵਾਰ ਇਕ ਦੂਜੇ ਦੇ ਸਾਹਮਣੇ ਆਈਆਂ। ਏਸ਼ੀਆ ਕੱਪ-2025 ਦੇ ਮੈਚ ਵਿਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ। ਕੁਲਦੀਪ ਯਾਦਵ ਦੀ ਅਗਵਾਈ ਵਾਲੇ ਗੇਂਦਬਾਜ਼ਾਂ ਦੇ ਜ਼ਬਰਦਸਤ ਪ੍ਰਦਰਸ਼ਨ ਤੋਂ ਬਾਅਦ ਅਭਿਸ਼ੇਕ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਦੀਆਂ ਪਾਰੀਆਂ ਦੇ ਆਧਾਰ ‘ਤੇ ਪਾਕਿਸਤਾਨ ਨੂੰ ਮਾਤ ਦਿੱਤੀ।
ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਨ ਵਾਲੀ ਪਾਕਿਸਤਾਨੀ ਟੀਮ ਸ਼ਾਹੀਨ ਸ਼ਾਹ ਅਫਰੀਦੀ ਦੀਆਂ 16 ਗੇਂਦਾਂ ‘ਤੇ ਨਾਬਾਦ 33 ਦੌੜਾਂ ਦੀ ਬਦੌਲਤ 20 ਓਵਰਾਂ ਵਿਚ 9 ਵਿਕਟਾਂ ਗੁਆ ਕੇ ਸਿਰਫ਼ 127 ਦੌੜਾਂ ਹੀ ਬਣਾ ਸਕੀ। ਭਾਰਤ ਨੇ ਇਹ ਟੀਚਾ 15.5 ਓਵਰਾਂ ਵਿਚ ਤਿੰਨ ਵਿਕਟਾਂ ਗੁਆ ਕੇ ਹਾਸਲ ਕਰ ਲਿਆ।
ਇਹ ਭਾਰਤ ਦੀ ਦੂਜੀ ਜਿੱਤ ਹੈ ਅਤੇ ਪਾਕਿਸਤਾਨ ਦੀ ਪਹਿਲੀ ਹਾਰ ਹੈ। ਭਾਰਤ ਨੇ ਪਹਿਲੇ ਮੈਚ ਵਿਚ ਯੂਏਈ ਨੂੰ ਹਰਾਇਆ ਸੀ ਅਤੇ ਪਾਕਿਸਤਾਨ ਨੇ ਓਮਾਨ ਨੂੰ ਹਰਾਇਆ ਸੀ। ਭਾਰਤ ਨੇ ਆਪਣੀ ਜਿੱਤ ਦੀ ਲੜੀ ਜਾਰੀ ਰੱਖੀ ਹੈ। ਹੁਣ ਤੀਜੇ ਮੈਚ ਵਿਚ ਉਸਦਾ ਸਾਹਮਣਾ ਓਮਾਨ ਨਾਲ ਹੋਵੇਗਾ। ਪਾਕਿਸਤਾਨ ਨੂੰ ਹਰਾ ਕੇ ਭਾਰਤ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ।
Read More : ਔਰਤ ਦੇ ਅਸ਼ਲੀਲ ਪੋਸਟਰ ਬਣਾ ਕੇ ਗਲੀ ਦੀ ਕੰਧ ’ਤੇ ਲਾਏ