Asim Ghosh

ਅਸੀਮ ਘੋਸ਼ ਹਰਿਆਣਾ ਦੇ ਨਵੇਂ ਰਾਜਪਾਲ ਨਿਯੁਕਤ

ਗੋਆ ਅਤੇ ਲੱਦਾਖ ਨੂੰ ਵੀ ਮਿਲੇ ਨਵੇਂ ਚਿਹਰੇ

ਨਵੀ ਦਿੱਲੀ, 14 ਜੁਲਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਤਿੰਨ ਮਹੱਤਵਪੂਰਨ ਪ੍ਰਸ਼ਾਸਕੀ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਦੋ ਸੂਬਿਆਂ ਹਰਿਆਣਾ ਅਤੇ ਗੋਆ ਦੇ ਨਵੇਂ ਰਾਜਪਾਲ ਅਤੇ ਲੱਦਾਖ ਦੇ ਉਪ ਰਾਜਪਾਲ ਨਿਯੁਕਤ ਕੀਤੇ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਨਵਾਂ ਰਾਜਪਾਲ ਅਤੇ ਸੀਨੀਅਰ ਸਿਆਸਤਦਾਨ ਪੁਸ਼ਪਾਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਨੇ ਬ੍ਰਿਗੇਡੀਅਰ (ਡਾ.) ਬੀ. ਡੀ. ਮਿਸ਼ਰਾ (ਸੇਵਾਮੁਕਤ) ਦਾ ਲੱਦਾਖ ਦੇ ਲੈਫਟੀਨੈਂਟ ਗਵਰਨਰ ਦੇ ਅਹੁਦੇ ਤੋਂ ਅਸਤੀਫਾ ਵੀ ਸਵੀਕਾਰ ਕਰ ਲਿਆ ਹੈ।

ਅਸੀਮ ਕੁਮਾਰ ਘੋਸ਼ ਹੁਣ ਬੰਡਾਰੂ ਦੱਤਾਤ੍ਰੇਯ ਦੀ ਥਾਂ ਹਰਿਆਣਾ ਦੇ ਨਵੇਂ ਰਾਜਪਾਲ ਵਜੋਂ ਨਿਯੁਕਤ ਹੋਣਗੇ। ਘੋਸ਼ ਦਾ ਪ੍ਰਸ਼ਾਸਨਿਕ ਤਜਰਬਾ ਬਹੁਤ ਲੰਮਾ ਹੈ ਅਤੇ ਉਨ੍ਹਾਂ ਨੇ ਸਮਾਜਿਕ ਖੇਤਰ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਹੈ।

ਸਾਬਕਾ ਕੇਂਦਰੀ ਮੰਤਰੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜੂ ਕੋਲ ਸ਼ਾਸਨ ਅਤੇ ਪ੍ਰਸ਼ਾਸਨ ਦਾ ਲੰਮਾ ਤਜਰਬਾ ਹੈ ਅਤੇ ਉਹ ਕੇਂਦਰ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਰਹਿ ਚੁੱਕੇ ਹਨ।

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਬ੍ਰਿਗੇਡੀਅਰ ਬੀਡੀ ਮਿਸ਼ਰਾ ਦੇ ਅਸਤੀਫ਼ੇ ਤੋਂ ਬਾਅਦ ਕੀਤੀ ਗਈ ਹੈ, ਜਿਸਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਹੈ।

ਰਾਸ਼ਟਰਪਤੀ ਭਵਨ ਦੁਆਰਾ ਜਾਰੀ ਅਧਿਕਾਰਤ ਰਿਲੀਜ਼ ਦੇ ਅਨੁਸਾਰ, ਇਹ ਨਿਯੁਕਤੀਆਂ ਸਬੰਧਤ ਅਧਿਕਾਰੀਆਂ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਣਗੀਆਂ।

Read More : ਦਰਬਾਰ ਸਾਹਿਬ ’ਚ ਠੱਗੀ ਮਾਰਨ ਵਾਲਾ ਕਾਬੂ

Leave a Reply

Your email address will not be published. Required fields are marked *