arrested

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ ਸੁਪਰਡੈਂਟ ਗ੍ਰਿਫ਼ਤਾਰ

ਪਟਿਆਲਾ, 27 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਮੈਕਸੀਮਮ ਸਕਿਓਰਿਟੀ ਜੇਲ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਪਾਤੜਾਂ ਕਸਬੇ ਦੀ ਇਕ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਕੇਂਦਰੀ ਜੇਲ, ਨਾਭਾ ਵਿਖੇ ਬੰਦ ਉਸ ਦੇ ਪਤੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ। ਬਾਅਦ ’ਚ ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10,000 ਰੁਪਏ ਰਿਸ਼ਵਤ ਵਜੋਂ ’ਚ ਤਬਦੀਲ ਕਰ ਦਿੱਤੇ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸ਼ਿਕਾਇਤ ’ਚ ਲਾਏ ਗਏ ਦੋਸ਼ ਸੱਚੇ ਪਾਏ ਗਏ ਅਤੇ ਉਕਤ ਸਹਾਇਕ ਜੇਲ ਸੁਪਰਡੈਂਟ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ। ਇਸ ਪਿੱਛੋਂ ਦੋਸ਼ੀ ਫਰਾਰ ਚੱਲ ਰਿਹਾ ਸੀ। ਹੁਣ ਉਸ ਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ। ਅੱਜ ਅਦਾਲਤ ’ਚ ਉਸ ਵੱਲੋਂ ਆਤਮ-ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਲੈ ਲਿਆ ਹੈ।

Read More : ਔਰਤ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਅੱਗੇ ਦਿੱਤਾ ਬੱਚੇ ਨੂੰ ਜਨਮ

Leave a Reply

Your email address will not be published. Required fields are marked *