ਪਿੰਡ ਦੇ ਮੈਡੀਕਲ ਸਟੋਰ ਦੇ ਬਾਹਰ ਬੈਠੇ ਸੀ ਨੌਜਵਾਨ
ਸਮਰਾਲਾ, 4 ਨਵੰਬਰ : ਦੇਰ ਰਾਤ ਜ਼ਿਲਾ ਲੁਧਿਆਣਾ ਅਧੀਨ ਆਉਂਦੇ ਸ਼ਹਿਰ ਸਮਰਾਲਾ ਵਿਚ ਪਿੰਡ ਮਾਣਕੀ ਵਿਖੇ ਪਿੰਡ ਦੇ ਮੈਡੀਕਲ ਸਟੋਰ ਦੇ ਬਾਹਰ ਬੈਠੇ 2 ਨੌਜਵਾਨਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਗੁਰਿੰਦਰ ਸਿੰਘ (23) ਵਾਸੀ ਮਾਣਕੀ ਵਜੋਂ ਹੋਈ ਅਤੇ ਜ਼ਖ਼ਮੀ ਦੀ ਪਛਾਣ ਧਰਮਵੀਰ ਸਿੰਘ ਵਾਸੀ ਪਿੰਡ ਮਾਣਕੀ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਰਾਲਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰ ਕਰ ਦਿੱਤੀ। ਜਾਣਕਾਰੀ ਮੁਤਾਬਕ ਨੇੜਲੇ ਪਿੰਡ ਮਾਣਕੀ ’ਚ ਪਿੰਡ ਦੇ ਮੈਡੀਕਲ ਸਟੋਰ ਦੇ ਬਾਹਰ ਬੈਠੇ 2 ਨੌਜਵਾਨਾਂ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਪਿੰਡ ਵਾਸੀਆਂ ਨੇ ਤੁਰੰਤ ਗੰਭੀਰ ਜ਼ਖ਼ਮੀ ਨੌਜਵਾਨਾਂ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਇਕ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਦੂਜੇ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ।
ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਦੂਜੇ ਨੌਜਵਾਨਾਂ ਦੇ ਗੋਲੀ ਪੇਟ ’ਚ ਲੱਗੀ ਹੈ ਤੇ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਹਸਪਤਾਲ ਰੈਫਰ ਕਰ ਦਿੱਤਾ।
Read More : ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਮਰੀਜ਼ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ
