-ਵਧੀਕ ਡਿਪਟੀ ਕਮਿਸ਼ਨਰਾਂ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਵੱਲੋਂ ਐਸਡੀਐਮਜ, ਬੀਡੀਪੀਓਜ, ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ ਪਟਿਆਲਾ, 5 ਮਈ (2025): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨ ਤੇ ਆਮ ਲੋਕਾਂ ਨੂੰ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਕਰਨ ਲਈ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਸ਼ੁਰੂ ਹੋ ਰਹੀ ਹੈ।ਇਸ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸਐਸਪੀ ਵਰੁਣ ਸ਼ਰਮਾ ਦੀ ਦੇਖ-ਰੇਖ ਹੇਠ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾਵੇਗਾ। 7 ਮਈ ਤੋਂ 14 ਮਈ ਤੱਕ ਪ੍ਰੋਗਰਾਮ ਉਲੀਕੇ ਦੋਵੇਂ ਏ.ਡੀ.ਸੀਜ ਨੇ ਦੱਸਿਆ ਕਿ ਹਲਕਾ ਵਿਧਾਇਕ ਸਾਹਿਬਾਨ ਦੀ ਅਗਵਾਈ ਹੇਠ ਹਰੇਕ ਹਲਕੇ ਦੇ ਪਿੰਡ ਤੇ ਸ਼ਹਿਰ ਦੀ ਹਰ ਵਾਰਡ ਵਿੱਚ 7 ਮਈ ਤੋਂ 14 ਮਈ ਤੱਕ ਪੁੱਜਣ ਲਈ ਨਸ਼ਾ ਮੁਕਤੀ ਮਾਰਚ ਦੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹਲਕਿਆਂ ਦੇ ਵਿਧਾਇਕ ਤੇ ਉਨ੍ਹਾਂ ਦੇ ਨੁਮਾਇੰਦੇ, ਸਰਪੰਚ, ਕੌਂਸਲਰ, ਬੀਡੀਪੀਓਜ, ਐਸਐਮਓਜ, ਥਾਣਿਆਂ ਤੇ ਪੁਲਿਸ ਚੌਂਕੀਆਂ ਦੇ ਮੁਖੀ ਇਸ ਨਸ਼ਾ ਮੁਕਤੀ ਮਾਰਚ ਦੀ ਪ੍ਰਧਾਨਗੀ ਕਰਨਗੇ। ਪਹਿਲੇ ਪੜਾਅ ਤਹਿਤ ਨੌਜਵਾਨਾਂ ਨੂੰ ਕੀਤਾ ਜਾਵੇਗਾ ਲਾਮਬੰਦ ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਹੇਠ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਨਾਭਾ, ਸਮਾਣਾ ਤੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਮਾਰਚ ਜਾਵੇਗਾ। ਇਸ ਦੌਰਾਨ ਲੋਕਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨਾਲ ਜੋੜਿਆ ਜਾਵੇਗਾ।ਨਵਰੀਤ ਕੌਰ ਸੇਖੋਂ ਤੇ ਇਸ਼ਾ ਸਿੰਗਲ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਤੋਂ ਫੀਡਬੈਕ ਹਾਸਲ ਕਰਕੇ ਇਲਾਕੇ ਦੇ ਨਸ਼ਾ ਤਸਕਰਾਂ ਦੀ ਸੂਹ ਲੈ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਜਿਹੜੇ ਵਿਅਕਤੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਦੇ ਇਲਾਜ ਤੇ ਪੁਨਰਵਾਸ ਲਈ ਉਨ੍ਹਾਂ ਨੂੰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਪਟਿਆਲਾ ਜ਼ਿਲ੍ਹੇ ਵਿੱਚ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਇਸ ਨਸ਼ਾ ਮੁਕਤੀ ਮਾਰਚ ਵਿੱਚ ਨਾਲ ਲੈਕੇ ਘਰ-ਘਰ ਇਸ ਲਹਿਰ ਨੂੰ ਪਹੁੰਚਾਏ ਜਾਣ ਦੀ ਯੋਜਨਾ ਹੈ। Read More://ਗੁਪਤ ਸੂਚਨਾ ‘ਤੇ DSP ਦੀ ਅਗਵਾਈ…
View More ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ 7 ਤੋਂ ਹੋਵੇਗੀ ਸੁਰੂAuthor: Pargatsingh
Big Breaking :ਪੰਜਾਬ ਦੇ 14 ਤਹਿਸੀਲਦਾਰ suspended
ਲੁਧਿਆਣਾ,5 ਮਈ (2025) : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆ 14 ਤਹਿਸੀਲਦਾਰਾਂ/ਨਾਇਬ-ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ’ਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ, ਭੀਮ ਸੇਨ ਨਾਇਬ ਤਹਿਸੀਲਦਾਰ ਬਾਘਾਪੁਰਾਣਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ, ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਧਰਮਕੋਟ, ਹਮੀਸ਼ ਕੁਮਾਰ ਨਾਇਬ ਤਹਿਸੀਲਦਾਰ ਬੱਧਨੀ ਕਲਾਂ, ਸੁਖਵਿੰਦਰ ਤਹਿਸੀਲਦਾਰ ਸਿੰਘ ਨਿਹਾਲ ਸਿੰਘ ਵਾਲਾ, ਰਜਿੰਦਰ ਸਿੰਘ ਤਹਿਸੀਲਦਾਰ ਗੁਰੂਹਰਸਹਾਏ, ਵਾਧੂ ਚਾਰਜ ਫਿਰੋਜ਼ਪੁਰ ਜਗਤਾਰ ਸਿੰਘ ਨਾਇਬ ਤਹਿਸੀਲਦਾਰ, ਜਤਿੰਦਰਪਾਲ ਸਿੰਘ ਤਹਿਸੀਲਦਾਰ ਮਲੋਟ ਵਾਧੂ ਚਾਰਜ ਸ੍ਰੀ ਮੁਕਤਸਰ ਸਾਹਿਬ, ਰਣਜੀਤ ਸਿੰਘ ਖਹਿਰਾ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਪਰਮਿੰਦਰ ਸਿੰਘ ਤਹਿਸੀਲਦਾਰ ਬਰੀਵਾਲਾ, ਕੰਵਲਦੀਪ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਾ ਅਗਰਵਾਲ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਦੋਦਾ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹਨ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਨੂੰ ਮੁੱਖ ਦਫ਼ਤਰ ਵਿੱਤੀ ਕਮਿਸ਼ਨਰ (ਮਾਲ) ਦਫ਼ਤਰ, ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ Head Quirter ਬਣਾਇਆ ਗਿਆ ਹੈ।
View More Big Breaking :ਪੰਜਾਬ ਦੇ 14 ਤਹਿਸੀਲਦਾਰ suspendedਗੋਲੀ ਲੱਗਣ ਨਾਲ ASI ਜ਼ਖ਼ਮੀ
ਡਕੈਤੀ ਮਾਮਲੇ ‘ਚ ਲੋੜੀਂਦੇ ਮੁਲਜ਼ਮ ਨੂੰ ਫੜਨ ਗਈ ਸੀ ਟੀਮ ਬਠਿੰਡਾ,5 ਮਈ (2025): ਐਤਵਾਰ ਦੇਰ ਰਾਤ ਕਾਰਵਾਈ ਕਰਨ ਲਈ ਸਥਾਨਕ ਸੀਆਈਏ ਸਟਾਫ ਦੀ ਟੀਮ ਦਾ ਇਕ ਦਾ ASI ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦਾ ASI ਸੁਖਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਭੁੱਚੋ ਮੰਡੀ ਖੇਤਰ ’ਚ ਹੋਈ ਲੁੱਟ ਖੋਹ ਦੀ ਵਾਰਦਾਤ ਵਿੱਚ ਸ਼ਾਮਿਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਗਿਆ ਸੀ। ਇਸ ਦੌਰਾਨ ਉਕਤ ਵਿਅਕਤੀ ਪੈਪਸੀ ਵੱਲੋਂ ਚਲਾਈ ਗਈ ਗੋਲੀ ਸੁਖਪ੍ਰੀਤ ਸਿੰਘ ਦੇ ਲੱਗੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ASI ਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਾਇਆ ਗਿਆ ਹੈ। ਪੁਲਿਸ ਮਾਮਲੇ ਦੀ ਪੜਤਾਲ ਵਿੱਚ ਲੱਗੀ ਹੋਈ ਹੈ। ਲੁੱਟ ਦੀ ਵਾਰਦਾਤ ’ਵਿੱਚ ਸ਼ਾਮਲ ਸੀ ਮੁਲਜ਼ਮ ਸੂਤਰਾਂ ਅਨੁਸਾਰ ਪੈਪਸੀ ਨਾਂ ਦਾ ਇੱਕ ਵਿਅਕਤੀ ਭੁੱਚੋ ਮੰਡੀ ਖੇਤਰ ਅੰਦਰ ਕੋਈ ਲੁੱਟ ਖੋਹ ਦੀ ਵਾਰਦਾਤ ਵਿੱਚ ਸ਼ਾਮਿਲ ਸੀ। ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਸੁਖਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਇਹ ਗੋਲ਼ੀਬਾਰੀ ਦੀ ਘਟਨਾ ਵਾਪਰ ਗਈ ਜਿਸ ਵਿੱਚ ASI ਗੰਭੀਰ ਜ਼ਖ਼ਮੀ ਹੋ ਗਿਆ। Read more://https://punjabwindow.com/sambhu-dharna-farmer-leaders-arested/
View More ਗੋਲੀ ਲੱਗਣ ਨਾਲ ASI ਜ਼ਖ਼ਮੀਸੰਭੂ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂ
ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜਰਬੰਦ ਪਟਿਆਲਾ,5 ਮਈ (2025) – ਕਿਸਾਨਾਂ ਅਤੇ ਕਿਸਾਨ ਆਗੂਆਂ ਉੱਤੇ ਕੀਤੇ ਗਏ ਜ਼ਬਰ ਵਿਰੁੱਧ 6 ਮਈ ਨੂੰ ਸ਼ੰਭੂ ਥਾਣੇ ਦੇ ਘਿਰਾਓ ਕਰਨ ਦੇ ਕੀਤੇ ਐਲਾਨ ਤਹਿਤ ਪੰਜਾਬ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ (SKM) ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਪੰਜਾਬ ਦੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਜਾਂ ਗ੍ਰਿਫ਼ਤਾਰ ਕਰਨਾਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਹਿ ਤੇ police ਵੱਲੋ ਸੋਮਵਾਰ ਤੜਕ ਸਵੇਰੇ ਹੀ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇ ਮਾਰੀ ਕੀਤੀ ਜਾ ਰਹੀ ਹੈ। ਕਿਸਾਨ ਆਗੂ ਘਰਾਂ ’ਚ Detaine ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਆਦਿ ਆਗੂ ਘਰਾਂ ਵਿੱਚ ਪੁਲਿਸ ਵੱਲੋਂ ਨਜ਼ਰਬੰਦ ਕੀਤੇ ਜਾ ਚੁੱਕੇ ਹਨ ਅਤੇ ਕੁਲਵਿੰਦਰ ਸਿੰਘ ਪੰਜੋਲਾ, ਹਰਦੇਵ ਸਿੰਘ ਚਿੱਟੀ, ਗੁਰਪ੍ਰੀਤ ਸਿੰਘ ਛੀਨਾ, ਸ਼ੇਰਾ ਅਠਵਾਲ ਤੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਵੱਖ ਵੱਖ ਥਾਣਿਆਂ ਚ ਲਿਜਾਇਆ ਗਿਆ। ਇਸੇ ਤਰਾਂ ਭਾਰਤੀ ਕਿਸਾਨ ਯੂਨੀਅਨ ਭਟੇੜੀ ਕਲਾਂ ਦੇ ਆਗੂਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਜਥੇਬੰਦੀ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਜਥੇਬੰਦੀਆਂ ਦੇ ਵਟਸਅਪ ਗਰੁੱਪਾਂ ਵਿੱਚ ਮੈਸਜ ਪਾ ਕੇ ਕਿਸਾਨ ਆਗੂਆਂ ਨੂੰ ਘਰਾਂ ਤੋਂ ਬਾਹਰ ਰਹਿਣ ਦੀ ਅਪੀਲ ਕੀਤੀ ਹੈ। 6 ਮਈ ਨੂੰ ਸੰਭੂ ਥਾਣੇ ਸਾਹਮਣੇ ਧਰਨਾ ਦੇਣ ਦਾ ਕੀਤਾ ਸੀ ਐਲਾਨ ਜਿਕਰਯੋਗ ਹੈ ਕਿ 19 ਮਾਰਚ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਪੰਜਾਬ ਪੁਲਿਸ ਵੱਲੋਂ ਸੰਭੂ ਤੇ ਖਨੋਰੀ ਤੇ ਚੱਲ ਰਹੇ ਧਰਨੇ ਨੂੰ ਜਬਰੀ ਚੁਕਵਾ ਕੇ ਰਸਤੇ ਖੋਲ੍ਹੇ ਗਏ ਸਨ,ਜਿਸ ਦੌਰਾਨ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿੱਚ ਬੰਦ ਕੀਤਾ ਗਿਆ ਸੀ ਤੇ ਮੋਰਚਿਆਂ ਵਿਚੋਂ ਟਰਾਲੀਆਂ ਸਮੇਤ ਹੋਰ ਸਮਾਨ ਚੋਰੀ ਹੋਇਆ ਸੀ,ਜਿਸਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਨਾਲ ਸਬੰਧਿਤ ਜਥੇਬੰਦੀਆਂ ਨੇ 6 ਮਈ ਨੂੰ ਸੰਭੂ ਥਾਣਾ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ। Read more://https://punjabwindow.com/punjab-legislative-assembly-insists-on-complete-control-of-dams/
View More ਸੰਭੂ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂਪੰਜਾਬ ਵਿਧਾਨ ਸਭਾ ਡੈਮਾਂ ਦੇ ਮੁਕੰਮਲ ਕੰਟਰੋਲ ਲਈ ਅੜੇ
ਭਾਖ਼ੜਾ ਦੇ ਪੂਰਨ ਕੰਟਰੋਲ ਲਈ ਜ਼ੋਰ ਪਾਵੇ ਪਟਿਆਲਾ,4 ਮਈ (2025) ਲੋਕ-ਰਾਜ’ ਪੰਜਾਬ ਅਤੇ ‘ਜਾਗੋ ਪੰਜਾਬ’ ਨੇ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਸੈਂਬਲੀ “ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਤੌਰ ਤੇ ਬਣੇ,” ਭਾਖ਼ੜਾ ਬਿਆਸ ਪ੍ਰਬੰਕੀ ਬੋਰਡ (BBMB) ਨੂੰ ਭੰਗ ਕਰਵਾਉਣ ਲਈ ਅੜੇ ਅਤੇ “ਰਿਪੇਰੀਅਨ ਸੂਬੇ” ਵਜੋਂ, ਪੰਜਾਬ ਦੇ ਦਰਿਆਵਾਂ ਉੱਪਰ ਬਣੇ ਡੈਮਾਂ ਦਾ “ਪੂਰਾ ਕੰਟਰੋਲ” ਲੈਣ ਲਈ ਮਤਾ ਪਾਵੇ। ਕਿਓੰਕਿ ‘ਬੀ.ਬੀ.ਐਮ.ਬੀ’ ਦਾ ਮੌਜੂਦਾ ਕੰਟਰੋਲ “ਪੰਜਾਬ-ਮਾਰੂ ਪ੍ਰਬੰਧਕੀ ਬੋਰਡ ਰਾਹੀਂਂ ਕੇਂਦਰ ਅਤੇ ਗੈਰ-ਰਿਪੇਰੀਅਨ ਮੈਂਬਰਾਂ ਦੇ ਹੱਥਾਂ ਵਿੱਚ ਹੈ। ਚੇਅਰਮੈਨ ‘ਜਾਗੋ-ਪੰਜਾਬ’ ਸਾਬਕਾ ਯੂਨੀਅਨ ਸਕੱਤਰ, ਸਕੱਤਰ ਸਿੰਚਾਈ ਪੰਜਾਬ ਅਤੇ ਸਾਬਕਾ ਵਾਈਸ ਚਾਂਸਲਰ ਪੀਬੀਆਈ ਯੂਨੀਵਰਸਿਟੀ ਐਸ ਸਵਰਨ ਸਿੰਘ ਬੋਪਾਰਾਏ,ਡਾ. ਮਨਜੀਤ ਸਿੰਘ ਰੰਧਾਵਾ ਪ੍ਰਧਾਨ ‘ਲੋਕ-ਰਾਜ’ ਪੰਜਾਬ ਕਨਵੀਨਰ, ‘ਜਾਗੋ-ਪੰਜਾਬ’ਆਦਿ ਸਮੇਤ ਹੋਰਨਾ ਨੇ ਪ੍ਰੈਸਕਾਨਫਰੰਸ ਨੂੰ ਸੰਬੋਧਨ ਕਰਦਿਆ ਵਿਚਾਰ ਪ੍ਰਗਟ ਕੀਤੇ। ਰਿਪੇਰੀਅਨ ਸਿਧਾਂਤ ਅਨੁਸਾਰ ਹੋਵੇ ਕਾਰਵਾਈ ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ “ਰਿਪੇਰੀਅਨ ਸਿਧਾਂਤ” ਰਾਹੀਂ, ਸਿੰਧੂ ਜਲ-ਸੰਧੀ ਤੋਂ ਬਾਹਰ ਹੋਣ ਨਾਲ, ਪੰਜਾਬ ਵਿਧਾਨ ਸਭਾ ਵੀ ਪੰਜਾਬ-ਮਾਰੂ ਪ੍ਰਬੰਧਕੀ ਬੋਰਡ ਨੂੰ ਰੱਦ ਕਰਵਾਉਣ, ਅਤੇ ਇਸਨੂੰ ਨਾ ਮੰਨਣ ਦਾ ਮਤਾ ਪਾਉਣ ਲਈ ਪੂਰਨ ਤੌਰ ਤੇ ਆਪਣੇ ਅਧਿਕਾਰ ਖੇਤਰ ਵਿੱਚ ਹੈ। ਖੇਤੀ ਪ੍ਰਧਾਨ ਰਿਪੇਰੀਅਨ ਪੰਜਾਬ ਨੂੰ ਬਚਾਉਣ ਲਈ ਕੋਈ ਵੀ ਢੁਕਵਾਂ ਕਦਮ ਚੁੱਕਣ ਲਈ ਪੰਜਾਬ ਵਿਧਾਨ ਸਭਾ ਆਪਣੇ ਕਾਨੂੰਨੀ ਅਧਿਕਾਰ ਖੇਤਰ ਅੰਦਰ ਹੈ। ਕੇਂਦਰ ਸਰਕਾਰ ਨੇ ਕਾਨੂੰਨ ਪੰਜਾਬ ’ਤੇ ਥੋਪੇ ਸਵਰਨ ਸਿੰਘ ਬੋਪਾਰਾਏ ਅਤੇ ਡਾ. ਮਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਢੰਗ ਨਾਲ ਬੀ.ਬੀ.ਐਮ.ਬੀ. ਨੇ ਹਾਲ ਵਿੱਚ, ਦਰਿਆਈ ਪਾਣੀ ਤੇ ਕੋਈ ਵੀ ਕਾਨੂੰਨੀ ਹੱਕ ਨਾ ਰੱਖਦੇ ਰਾਜਸਥਾਨ ਅਤੇ ਦਿੱਲੀ ਰਾਜਾਂ ਤੋਂ ਵੋਟਾਂ ਪਵਾ ਕੇ, ਪੰਜਾਬ ਉੱਪਰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਫੈਸਲਾ ਥੋਪਣ ਦੀ ਕੋਸ਼ਿਸ਼ ਕੀਤੀ ਹੈ, ਉਹ ਪੰਜਾਬ ਦੇ ਅਣਖੀ ਲੋਕਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਹੈ। ਇਸ ਤੋਂ ਇਲਾਵਾ ਬੀਬੀਐਮਬੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੇ ਕੇਂਦਰੀ ਬਿਜਲੀ ਮੰਤਰਾਲੇ ਦੇ ਪ੍ਰਸ਼ਾਸਕੀ ਨਿਯੰਤਰਣ ਹੇਠ ਆਉਂਦਾ ਹੈ। ਜਿਸ ਕਰਕੇ ਕੇਂਦਰ ਨੇ ਪੰਜਾਬ ਦੇ ਹਿੱਤਾਂ ਵਿਰੁੱਧ ਨੰਗੀ ਸਿੱਧੀ ਟੱਕਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਹੀ ਖੇਤੀ ਪ੍ਰਧਾਨ “ਰਿਪੇਰੀਅਨ ਪੰਜਾਬ” ਦਾ ਇੱਕੋ ਇੱਕ ਕੁਦਰਤੀ ਸਰੋਤ ਹੈ।
View More ਪੰਜਾਬ ਵਿਧਾਨ ਸਭਾ ਡੈਮਾਂ ਦੇ ਮੁਕੰਮਲ ਕੰਟਰੋਲ ਲਈ ਅੜੇNEET ਪ੍ਰੀਖਿਆ ਅੱਜ, ਤਿਆਰੀਆਂ ਮੁਕੰਮਲ, 23 ਲੱਖ ਤੋਂ ਵੱਧ ਵਿਦਿਆਰਥੀ ਦੇਣਗੇ ਪ੍ਰੀਖਿਆ
NEET ਦੇ ਨਾਲ NTA ਦੀ ਵੀ ਪ੍ਰੀਖਿਆ ਪਿਛਲੇ ਸਾਲ ਪ੍ਰੀਖਿਆ ਵਿਚ ਗੜਬੜੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸਿੱਖਿਆ ਤੇ ਗ੍ਰਹਿ ਮੰਤਰਾਲਾ ਵੀ ਚੌਕਸ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਵਧਾ ਦਿੱਤੀ ਹੈ। ਨਵੀਂ ਦਿੱਲੀ 4 ਮਈ(2025): ਮੈਡੀਕਲ ਵਿਚ ਦਾਖਲੇ ਨਾਲ ਸਬੰਧਤ ਪ੍ਰੀਖਿਆ ਨੈਸ਼ਨਲ ਇਲਿਜੀਬਿਲਟੀ ਐਜੁਕੇਸ਼ਨ ਟੈਸਟ (NEET -ਯੂਜੀ) ਦੇਸ਼ ਭਰ ਐਤਵਾਰ ਨੂੰ ਅੱਜ ਲਿਆ ਜਾ ਰਿਹਾ ਹੈ।ਇਸ ਪ੍ਰੀਖਿਆ ਲਈ ਦੇਸ਼-ਵਿਦੇਸ਼ ਦੇ 550 ਸ਼ਹਿਰਾਂ ਦੇ ਪੰਜ ਹਜ਼ਾਰ ਤੋਂ ਵੱਧ ਕੇਂਦਰ ਬਣਾਏ ਗਏ ਹਨ। ਜਿਥੇ ਦੁਪਹਿਰ 2 ਤੋਂ 5 ਪੰਜ ਵਜੇ ਤੱਕ ਇਹ ਪ੍ਰੀਖਿਆ ਹੋਵੇਗੀ। ਵਿਦੇਸ਼ ਵਿਚ 14 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪਿਛਲੇ ਸਾਲ ਪ੍ਰੀਖਿਆ ਵਿਚ ਗੜਬੜੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪ੍ਰੀਖਿਆ ਨੂੰ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਮੁਕਤ ਰੱਖਣ ਲਈ ਐੱਨਟੀਏ ਦੇ ਨਾਲ ਹੀ ਸਿੱਖਿਆ ਮੰਤਰਾਲਾ ਅਤੇ ਗ੍ਰਹਿ ਮੰਤਰਾਲਾ ਵੀ ਪੂਰੀ ਤਰ੍ਹਾਂ ਚੌਕਸ ਹਨ। ਗੜਬੜੀ ਰੋਕਣ ਲਈ ਟੀਮਾਂ ਸਰਗਰਮ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਇਸ ਵਾਰ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਵਧਾ ਦਿੱਤੀ ਹੈ। ਸਿੱਖਿਆ ਮੰਤਰਾਲਾ ਨਾਲ ਜੁੜੇ ਸੂਤਰਾਂ ਮੁਤਾਬਕ ਹਰ ਪਰੀਖਿਆ ਕੇਂਦਰ ’ਤੇ ਤਿੰਨ ਪੱਧਰੀ ਨਿਗਰਾਨੀ ਰੱਖੀ ਜਾਵੇਗੀ। ਇਨ੍ਹਾਂ ਵਿਚ ਪ੍ਰੀਖਿਆ ਦੀ ਜ਼ਿਲ੍ਹਾ, ਰਾਜ ਤੇ ਕੇਂਦਰ ਪੱਧਰ ਤੋਂ ਨਿਗਰਾਨੀ ਹੋਵੇਗੀ। ਇਸ ਲਈ ਕੰਟਰੋਲ ਰੂਮ ਬਣਾਏ ਗਏ ਹਨ। ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਨਜ਼ਰ ਰੱਖਣ ਲਈ ਗ੍ਰਹਿ ਮੰਤਰਾਲਾ ਦੀ ਸਾਈਬਰ ਸੁਰੱਖਿਆ ਨਾਲ ਜੁੜੀ ਏਜੰਸੀ ਆਈ4ਸੀ ਨੂੰ ਸ਼ਨਿਚਰਵਾਰ ਤੋਂ ਹੀ ਸਰਗਰਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਐੱਨਟੀਏ ਨੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਖੇਤਰ ਵਿਚ ਆਉਣ ਵਾਲੇ ਪ੍ਰੀਖਿਆ ਕੇਂਦਰਾਂ ਦਾ ਨਿੱਜੀ ਦੌਰਾ ਕਰਨ। ਪਿਛਲੀ ਵਾਰ ਦੀ ਗੜਬੜੀ ਨੂੰ ਦੇਖਦੇ ਹੋਏ ਇਸ ਵਾਰ ਸਰਕਾਰੀ ਸਕੂਲ ਜਾਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਹੀ ਜ਼ਿਆਦਾਤਰ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪ੍ਰੀਖਿਆ ਵਿਚ ਗੜਬੜੀ ਕੀਤੀ ਤਾਂ ਲੱਗੇਗੀ ਤਿੰਨ ਸਾਲ ਤੱਕ ਦੀ ਪਾਬੰਦੀ ਪ੍ਰੀਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਅਤੇ ਨਕਲ ਮਾਫੀਆ ’ਤੇ ਰੋਕ ਲਗਾਉਣ ਲਈ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਾਨੂੰਨ ਦਾ ਵੀ ਅਸਰ ਇਸ ਵਾਰ ਦਿਸੇਗਾ। ਇਸ ਵਿਚ ਪ੍ਰੀਖਿਆ ਤੋਂ ਪਹਿਲਾਂ, ਪ੍ਰੀਖਿਆ ਦੌਰਾਨ ਜਾਂ ਬਾਅਦ ਵਿਚ ਵੀ ਗਲਤ ਸਾਧਨਾਂ ਦਾ ਇਸਤੇਮਾਲ ਕਰਦੇ ਪਾਏ ਜਾਣ ਵਾਲੇ ਉਮੀਦਵਾਰਾਂ ‘ਤੇ ਮਾਮਲਾ ਦਰਜ ਹੋਵੇਗਾ। ਨਾਲ ਹੀ ਉਸ ’ਤੇ ਐੱਨਟੀਏ ਨਾਲ ਜੁੜੀ ਕਿਸੇ ਵੀ ਪ੍ਰੀਖਿਆ ਵਿਚ ਤਿੰਨ ਸਾਲ ਤੱਕ ਬੈਠਣ ਦੀ ਪਾਬੰਦੀ ਲਗਾ ਦਿੱਤੀ ਜਾਵੇਗੀ।
View More NEET ਪ੍ਰੀਖਿਆ ਅੱਜ, ਤਿਆਰੀਆਂ ਮੁਕੰਮਲ, 23 ਲੱਖ ਤੋਂ ਵੱਧ ਵਿਦਿਆਰਥੀ ਦੇਣਗੇ ਪ੍ਰੀਖਿਆਕੇਂਦਰੀ ਖੁਰਾਕ ਰਾਜ ਮੰਤਰੀ ਨਿਮੁਬੇਨ ਵੱਲੋਂ ਰਾਜਪੁਰਾ ਮੰਡੀ ਦਾ ਦੌਰਾ
ਰਾਜਪੁਰਾ,2 ਮਈ (2025)- ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਸ਼ੁੱਕਰਵਾਰ ਨੂੰ ਇੱਥੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।ਇਸ ਮੌਕੇ ਰਾਜਪੁਰਾ ਮੰਡੀ ਵਿਖੇ ਪੁੱਜਣ ਉਤੇ ਸਥਾਨਕ ਵਿਧਾਇਕ ਨੀਨਾ ਮਿੱਤਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਇਸ ਗੱਲ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪੰਜਾਬ ਵਿੱਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ। ਪੰਜਾਬ ਵੱਲੋਂ ਕੇਂਦਰੀ ਪੂਲ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਨਿਮੁਬੇਨ ਬੰਬਾਨੀਆ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਪੂਲ ਲਈ ਅਨਾਜ ਦੇ ਪਾਏ ਜਾ ਰਹੇ ਯੋਗਦਾਨ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪ੍ਰਤੀ ਸਾਲ 120 ਲੱਖ ਮੀਟ੍ਰਿਕ ਟਨ ਕਣਕ ਐਫ.ਸੀ.ਆਈ ਨੂੰ ਕੇਂਦਰੀ ਭੰਡਾਰ ਲਈ ਦਿੰਦਾ ਹੈ ਜਿਸ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ। ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਹੱਲ ਕਰਾਂਗੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਵਿੱਚ ਕਣਕ ਦੀ ਖ੍ਰੀਦ ਨਾਲ ਜੁੜੇ ਆੜਤੀਏ ਅਤੇ ਮਜ਼ਦੂਰਾਂ ਦੀ ਵਧੀ ਮਹਿੰਗਾਈ ਦੇ ਮੱਦੇਨਜ਼ਰ ਫੀਸ ਵਧਾਉਣ ਸਮੇਤ ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਵੀ ਉਠਾਇਆ ਹੈ, ਜਿਸ ਨੂੰ ਸਕਾਰਾਤਮਿਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਮਾਲ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ। ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੂੰ ਦਫਤਰ ਮਾਰਕੀਟ ਕਮੇਟੀ ਰਾਜਪੁਰਾ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਪਟਿਆਲਾ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। Read More: Big Breaking :ਪੰਜਾਬ ਦੇ 14 ਤਹਿਸੀਲਦਾਰ suspended
View More ਕੇਂਦਰੀ ਖੁਰਾਕ ਰਾਜ ਮੰਤਰੀ ਨਿਮੁਬੇਨ ਵੱਲੋਂ ਰਾਜਪੁਰਾ ਮੰਡੀ ਦਾ ਦੌਰਾPSEB ਵੱਲੋਂ 8th ਤੋਂ 12th ਲਈ ਦਾਖਲਾ ਮਿਤੀ 15 ਜੁਲਾਈ ਨਿਰਧਾਰਿਤ
ਐੱਸਏਐੱਸ ਨਗਰ 02 ਮਈ ( 2025) ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ (Addmision) ਲੈਣ…
View More PSEB ਵੱਲੋਂ 8th ਤੋਂ 12th ਲਈ ਦਾਖਲਾ ਮਿਤੀ 15 ਜੁਲਾਈ ਨਿਰਧਾਰਿਤਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ
ਪਟਿਆਲਾ,2 ਮਈ (2025) : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਪੰਜਾਬ BJP ਵੀ ਖੜ੍ਹੀ ਹੋ ਗਈ ਹੈ। ਇਸ ਬਾਰੇ ਭਾਜਪਾ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਾਲ ਪੰਜਾਬ ਦੇ ਹਿਤਾਂ ਨੂੰ ਗੰਭੀਰ ਢੰਗ ਨਾਲ ਨੁਕਸਾਨ ਪਹੁੰਚਿਆ ਹੈ। ਪੰਜਾਬ ਭਾਜਪਾ ਦਾ ਸਾਫ਼ ਸਟੈਂਡ ਹੈ ਕਿ ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਸ ਲਈ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡੈਮਾਂ ਦਾ ਪਾਣੀ ਪੱਧਰ ਲਗਾਤਾਰ ਘੱਟ ਰਿਹਾ ਹੈ । ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ। ਮੁੱਖ ਮੰਤਰੀ ਸਿਰਫ ਬਿਆਨਬਾਜੀ ਤੱਕ ਸੀਮਿਤ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਬਹੁਤ ਹੀ ਦੁਖ ਦੀ ਗੱਲ ਹੈ ਕਿ ਇਸ ਅਹਿਮ ਮੁੱਦੇ ‘ਤੇ ਪੰਜਾਬ ਸਰਕਾਰ BBMB ਦੀ ਮੀਟਿੰਗ ਵਿੱਚ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਰੱਖ ਸਕੀ। ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਰਹੇ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ। ਇਸ ਦੇ ਕਾਰਨ ਰਾਜ ਦੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛਪਾਉਣ ਲਈ ਹੁਣ ਨਾਟਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।
View More ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਪਟਿਆਲਾ, 02 ਮਈ (2025): ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਭਾ ਤੇ ਸ਼ੁਤਰਾਣਾ ਦੇ ਵਿਧਾਇਕਾਂ ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਬੰਦ ਕੀਤੀ ਜਾਵੇ । ਰੋਸ ਪ੍ਰਦਰਸ਼ਨ ਮੌਕੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵੱਡੀ ਗਿਣਤੀ ਆਗੂਆਂ ਤੇ ਆਪ ਕਾਰਕੁੰਨਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ.ਬੀ.ਐਮ.ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰੰਤੂ ਹੁਣ 8500 ਕਿਉਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ। ਦੇਵ ਮਾਨ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ। ਕੇਂਦਰ ਧੱਕੇਸ਼ਾਹੀ ਕਰ ਰਿਹਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਾਜਪਾ ਜਾਣਬੁੱਝਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ‘ਤੇ ਤੁਲੀ ਹੋਈ ਹੈ ਪਰੰਤੂ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ ਹੈ। ਬਾਜ਼ੀਗਾਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਸਮੇਤ ਬੀ.ਬੀ.ਐਮ.ਬੀ. ਮਿਲਕੇ ਪੰਜਾਬ ਦਾ ਪਾਣੀ ਲੁੱਟਣ ਲੱਗੇ ਹਨ, ਜਿਨ੍ਹਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਆਪ ਆਗੂ ਇੰਦਰਜੀਤ ਸਿੰਘ ਸੰਧੂ, ਜਸਬੀਰ ਸਿੰਘ ਗਾਂਧੀ, ਗੁਰਜੀਤ ਸਿੰਘ ਸਾਹਨੀ, ਦਵਿੰਦਰਪਾਲ ਸਿੰਘ ਮਿੱਕੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਪ੍ਰਦੀਪ ਜੋਸ਼ਨ, ਸਰਜੀਤ ਸਿੰਘ ਅਬਲੋਵਾਲ, ਵੱਡੀ ਗਿਣਤੀ ਜ਼ਿਲ੍ਹੇ ਦੇ ਆਪ ਕੌਂਸਲਰ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਨਾਭਾ, ਸਮਾਣਾ, ਸਨੌਰ ਤੇ ਸ਼ੁਤਰਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
View More ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ