namdari

ਨਾਮਧਾਰੀ ਸੰਪਰਦਾ ਦੇ ਬਾਬਾ ਠਾਕੁਰ ਦਿਲੀਪ ਸਿੰਘ ਨੂੰ CBI ਅਦਾਲਤ ਨੇ ਭਗੌੜਾ ਐਲਾਨਿਆ

ਇੰਟਰਪੋਲ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਫਰਾਰ ਹੈ ਮੁਲਜ਼ਮ

ਮੋਹਾਲੀ, 17 ਅਪ੍ਰੈਲ : ਸਾਲ 2015 ਦੇ ਬਹੁ-ਚਰਚਿਤ ਕਾਰ ਬੰਬ ਧਮਾਕੇ ਦੇ ਮਾਮਲੇ ਵਿਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਨੇ ਨਾਮਧਾਰੀ ਸੰਪਰਦਾ ਦੇ ਮੈਂਬਰ ਬਾਬਾ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਮੁਲਜ਼ਮ ਨੂੰ ਪੇਸ਼ ਹੋਣ ਲਈ ਦਿੱਤੇ ਗਏ ਕਈ ਮੌਕਿਆਂ ਦੇ ਬਾਵਜੂਦ ਨਿਰਧਾਰਤ ਸਮੇਂ ਅੰਦਰ ਹਾਜ਼ਰ ਨਾ ਹੋਣ ਕਾਰਨ ਲਿਆ ਹੈ।

ਜਾਂਚ ਏਜੰਸੀਆਂ ਮੁਤਾਬਕ 4 ਦਸੰਬਰ 2015 ਨੂੰ ਹੋਈ ਘਟਨਾ ਤੋਂ ਬਾਅਦ ਮੁਲਜ਼ਮ ਦੇਸ਼ ਛੱਡ ਕੇ ਭੱਜ ਗਿਆ ਸੀ। ਸਰਕਾਰੀ ਵਕੀਲ ਅਨਮੋਲ ਨਾਰੰਗ ਨੇ ਦੱਸਿਆ ਕਿ ਠਾਕੁਰ ਦਿਲੀਪ ਸਿੰਘ ਜਾਂਚ ਦੌਰਾਨ ਹੀ ਫਰਾਰ ਹੋ ਗਿਆ ਸੀ। ਹਾਲਾਂਕਿ ਮੁਲਜ਼ਮ ਖਿਲਾਫ਼ ਇੰਟਰਪੋਲ ਰਾਹੀਂ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ, ਪਰ ਫਿਰ ਵੀ ਉਸ ਦੀ ਲੋਕੇਸ਼ਨ ਦਾ ਪਤਾ ਨਹੀਂ ਲੱਗ ਸਕਿਆ। ਮੁਲਜ਼ਮ ਦੀ ਲਗਾਤਾਰ ਗੈਰ-ਹਾਜ਼ਰੀ ਕਾਰਨ ਇਸ ਮਾਮਲੇ ਦੀ ਕਾਨੂੰਨੀ ਸੁਣਵਾਈ ਵੀ ਪ੍ਰਭਾਵਿਤ ਹੋ ਰਹੀ ਸੀ।

ਅਦਾਲਤ ਵੱਲੋਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਹੁਣ ਉਸ ਨੂੰ ਅਧਿਕਾਰਤ ਤੌਰ ‘ਤੇ ਭਗੌੜਾ ਐਲਾਨ ਦਿੱਤਾ ਗਿਆ ਹੈ, ਜਿਸ ਨਾਲ ਜਾਂਚ ਏਜੰਸੀਆਂ ਲਈ ਅਗਲੀ ਕਾਰਵਾਈ ਦਾ ਰਾਹ ਪੱਧਰਾ ਹੋ ਗਿਆ ਹੈ।

Read More : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਦਾ ਅਕਾਊਂਟ ਹੈਕ

Leave a Reply

Your email address will not be published. Required fields are marked *